Home ਪੰਜਾਬ ਅੰਕਿਤ ਸੈਣੀ ਨੂੰ ਸਰਬਸੰਮਤੀ ਨਾਲ ਪੰਜਾਬ ਪ੍ਰਦੇਸ਼ ਪ੍ਰਧਾਨ ਕੀਤਾ ਗਿਆ ਨਿਯੁਕਤ

ਅੰਕਿਤ ਸੈਣੀ ਨੂੰ ਸਰਬਸੰਮਤੀ ਨਾਲ ਪੰਜਾਬ ਪ੍ਰਦੇਸ਼ ਪ੍ਰਧਾਨ ਕੀਤਾ ਗਿਆ ਨਿਯੁਕਤ

0

ਲੁਧਿਆਣਾ: ਸੈਣੀ ਮਹਾਂਪੰਚਾਇਤ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਸੈਣੀ ਧਰਮਸ਼ਾਲਾ, ਕੁਰੂਕਸ਼ੇਤਰ, ਹਰਿਆਣਾ ਵਿਖੇ ਹੋਈ, ਜਿਸਦੀ ਪ੍ਰਧਾਨਗੀ ਪ੍ਰਧਾਨ ਰਾਜੇਸ਼ ਦਹੀਆ ਨੇ ਕੀਤੀ। ਇਸ ਮੌਕੇ ਸੈਣੀ ਭਾਈਚਾਰੇ ਦੇ ਸੀਨੀਅਰ ਆਗੂ ਜਵਾਰ ਸੈਣੀ ਅਤੇ ਗੁਰਨਾਮ ਸੈਣੀ ਮੌਜੂਦ ਸਨ। ਮੀਟਿੰਗ ਵਿੱਚ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੀਨੀਅਰ ਆਗੂ ਅੰਕਿਤ ਸੈਣੀ ਨੂੰ ਸਰਬਸੰਮਤੀ ਨਾਲ ਪੰਜਾਬ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਮੌਕੇ ਸੈਣੀ ਮਹਾਂਪੰਚਾਇਤ ਸੰਗਠਨ ਮੰਤਰੀ ਹੈਰੀ ਸੈਣੀ, ਸੁਨੀਲ ਸੈਣੀ, ਜ਼ਿਲ੍ਹਾ ਪ੍ਰਧਾਨ ਕੁਰੂਕਸ਼ੇਤਰ ਸੰਜੀਵ ਸੈਣੀ, ਅਤੇ ਸੀਨੀਅਰ ਭਾਜਪਾ ਆਗੂ ਸੰਦੀਪ ਸੰਜੂਮਾ, ਤਰਸੇਮ ਸੈਣੀ ਅਤੇ ਹੋਰ ਸਾਥੀ ਮੌਜੂਦ ਸਨ। ਅੰਕਿਤ ਸੈਣੀ ਨੇ ਕਿਹਾ ਕਿ ਉਹ ਸੰਗਠਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੈਣੀ ਭਾਈਚਾਰੇ ਦੇ ਵਿਕਾਸ ਲਈ ਸਮਰਪਿਤ ਰਹਿਣਗੇ।

NO COMMENTS

LEAVE A REPLY

Please enter your comment!
Please enter your name here

Exit mobile version