Homeਪੰਜਾਬਅੰਕੁਰ ਮਹਿੰਦਰੂ ਬਣੇ ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ

ਅੰਕੁਰ ਮਹਿੰਦਰੂ ਬਣੇ ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ

ਲੁਧਿਆਣਾ : ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਹਾਲਾਂਕਿ ਬੁੱਧਵਾਰ ਦੇਰ ਸ਼ਾਮ ਉਨ੍ਹਾਂ ਦੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਨੇ ਚਾਰ ਦਿਨਾਂ ਬਾਅਦ ਚਾਰਜ ਸੰਭਾਲ ਲਿਆ ਹੈ।

ਜਾਣਕਾਰੀ ਮੁਤਾਬਕ ਵੀਰਵਾਰ ਨੂੰ ਉਨ੍ਹਾਂ ਦੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਾਲ ਮੀਟਿੰਗ ਹੋਈ ਸੀ, ਜਦੋਂ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਛੁੱਟੀਆਂ ਹੋਣ ਕਾਰਨ ਉਨ੍ਹਾਂ ਸੋਮਵਾਰ ਨੂੰ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਓਜਸਵੀ ਨਗਰ ਨਿਗਮ ਕਮਿਸ਼ਨਰ ਵਜੋਂ ਤਾਇਨਾਤ ਸਨ, ਜਿਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਬਦਲੀ ਨੂੰ ਨਗਰ ਨਿਗਮ ਦੀ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਹੋਏ ਹੰਗਾਮੇ ਨਾਲ ਜੋੜਿਆ ਜਾ ਰਿਹਾ ਹੈ।

ਮੀਟਿੰਗ ਵਿੱਚ ਕੌਂਸਲਰਾਂ ਵਿਚਾਲੇ ਤਕਰਾਰ ਹੋ ਗਈ ਸੀ ਅਤੇ ਸਥਿਤੀ ਇੰਨੀ ਵਿਗੜ ਗਈ ਕਿ ਕੌਂਸਲਰਾਂ ਨੂੰ ਪੁਲਿਸ ਦੀ ਮਦਦ ਨਾਲ ਬਾਹਰ ਕੱਢਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਕੌਂਸਲਰਾਂ ਨੇ ਵਿਵਾਦਤ ਪ੍ਰਸਤਾਵ ਪਾਸ ਕਰਨ ਨੂੰ ਲੈ ਕੇ ਹੰਗਾਮਾ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਮੁਲਾਜ਼ਮਾਂ ਦੇ ਨਾਲ ਕੌਂਸਲਰਾਂ ਨੇ ਵੀ ਬਾਈਕਾਟ ਕਰ ਦਿੱਤਾ। ਹੁਣ ਓਜਸਵੀ ਦਾ ਤਬਾਦਲਾ ਅਤੇ ਅੰਕੁਰ ਮਹਿੰਦਰੂ ਦੀ ਨਿਯੁਕਤੀ ਨੂੰ ਇਸ ਪੂਰੇ ਵਿਵਾਦ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments