HomePunjabਪੰਜਾਬ ਦੇ ਇਨ੍ਹਾਂ ਸਕੂਲਾਂ 'ਚ 7 ਦਿਨਾਂ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 7 ਦਿਨਾਂ ਦੀ ਛੁੱਟੀ ਦਾ ਐਲਾਨ

ਫਰੀਦਕੋਟ: ਜ਼ਿਲ੍ਹੇ ਦੇ ਜੈਤੋ ਸਬ ਡਵੀਜ਼ਨ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਜੈਤੋ ਦੇ ਦੋ ਪ੍ਰਾਈਵੇਟ ਸਕੂਲਾਂ ਅਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਜ਼ ਸਕੂਲ (Shivalik Kids School) ਵਿੱਚ ਛੂਤ ਦੀ ਬਿਮਾਰੀ ਚਿਕਨ ਪਾਕਸ ਦੇ ਮਾਮਲੇ ਵੱਧ ਰਹੇ ਹਨ। ਇਸ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਵਾਂ ਸਕੂਲਾਂ ਨੂੰ 7 ਦਿਨਾਂ ਲਈ ਬੰਦ ਕਰਕੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ ਡਾ: ਚੰਦਰ ਸ਼ੇਖਰ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਤੋਂ ਪ੍ਰਭਾਵਿਤ ਬੱਚਿਆਂ ਨੂੰ ਆਈਸੋਲੇਟ ਕਰਨ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਤੋਂ ਹੀ ਸਿਹਤ ਵਿਭਾਗ ਦੀਆਂ ਟੀਮਾਂ ਇਲਾਕੇ ਵਿੱਚ ਮੌਜੂਦ ਹਨ। ਇਸ ਬਿਮਾਰੀ ਦੀ ਖ਼ਬਰ ਅਧਿਕਾਰੀਆਂ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੋਲੋਜਿਸਟ, ਚਮੜੀ ਦੇ ਮਾਹਿਰ, ਬਾਲ ਰੋਗਾਂ ਦੇ ਮਾਹਿਰ, ਏ.ਐਨ.ਐਮਜ਼, ਆਸ਼ਾ ਵਰਕਰਾਂ ਅਤੇ ਮਾਸ ਮੀਡੀਆ ਟੀਮਾਂ ਨੇ ਉਸ ਖੇਤਰ ਦਾ ਦੌਰਾ ਕੀਤਾ ਹੈ ਜਿੱਥੇ ਇਹ ਸਕੂਲ ਸਥਿਤ ਹਨ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਬੰਦ ਸਕੂਲਾਂ ਸਮੇਤ ਜੈਤੋ ਸ਼ਹਿਰ ਦੇ ਕੁੱਲ 17 ਸਕੂਲ ਹਨ ਅਤੇ ਬਾਕੀ ਰਹਿੰਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਚੁੱਕੀ ਹੈ। ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚੇ ਅਤੇ ਸ਼ਿਵਾਲਿਕ ਕਿਡਜ਼ ਸਕੂਲ ਦੇ 3 ਬੱਚੇ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments