Homeਪੰਜਾਬਖੰਨਾ 'ਚ ਮਨਾਇਆ ਗਿਆ ਸਾਲਾਨਾ ਸਮਾਗਮ 'ਅਭਿਉਦਯ' ਸ਼ਾਨੋ-ਸ਼ੌਕਤ

ਖੰਨਾ ‘ਚ ਮਨਾਇਆ ਗਿਆ ਸਾਲਾਨਾ ਸਮਾਗਮ ‘ਅਭਿਉਦਯ’ ਸ਼ਾਨੋ-ਸ਼ੌਕਤ

ਲੁਧਿਆਣਾ: ਖੰਨਾ ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਲਾਲਾ ਸਰਕਾਰੂਮਲ ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਸਾਲਾਨਾ ਸਮਾਗਮ ‘ਅਭਿਉਦਯ’ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਦੋਵਾਂ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

ਇਸ ਮੌਕੇ ਕਲਾ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਪਤਵੰਤੇ ਸੱਜਣਾਂ ਅਤੇ ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਜੋਤੀ ਜਗਾ ਕੇ ਅਤੇ ਫੁੱਲ ਭੇਟ ਕਰਕੇ ਕੀਤੀ ਗਈ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

ਭੰਗੜਾ, ਗਿੱਧਾ, ਵਾਇਸ ਆਫ਼ ਭਾਰਤ, ਵਿੰਗਜ਼ ਟੂ ਡ੍ਰੀਮ ਸਮੇਤ ਕਈ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਪ੍ਰੇਰਨਾਦਾਇਕ ਸੰਦੇਸ਼ ਵੀ ਦਿੱਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਖੇਡਾਂ ਦੇ ਖੇਤਰ ਵਿੱਚ ਸੂਬਾ ਅਤੇ ਰਾਸ਼ਟਰੀ ਪੱਧਰ ‘ਤੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੰਤਰੀ ਸੌਂਦ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਅਤੇ ਉਤਸ਼ਾਹਿਤ ਕੀਤਾ ਗਿਆ।

ਮੁੱਖ ਮਹਿਮਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਕੂਲ ਦੇ ਪ੍ਰਿੰਸੀਪਲਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।

ਮੰਤਰੀ ਸੌਂਦ ਨੇ ਵਿਦਿਆਰਥੀਆਂ ਦੀ ਸੇਵਾ ਭਾਵਨਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਮੋਬਾਈਲ ਫ਼ੋਨ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਉਨ੍ਹਾਂ ਨੂੰ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਦੂਰ ਰੱਖਣ।

ਸਕੂਲ ਦੇ ਪ੍ਰਧਾਨ ਦੇਵ ਕ੍ਰਿਸ਼ਨ ਢਾਂਡ ਨੇ ਮਹਿਮਾਨਾਂ ਦਾ ਆਪਣਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਸੱਭਿਆਚਾਰਕ ਪੇਸ਼ਕਾਰੀਆਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਸਾਰਿਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments