Homeਦੇਸ਼Haryana Newsਨੂਹ ਹਿੰਸਾ ਮਾਮਲੇ 'ਚ ਸ਼ਾਮਲ ਇਕ ਹੋਰ ਦੋਸ਼ੀ ਗ੍ਰਿਫ਼ਤਾਰ

ਨੂਹ ਹਿੰਸਾ ਮਾਮਲੇ ‘ਚ ਸ਼ਾਮਲ ਇਕ ਹੋਰ ਦੋਸ਼ੀ ਗ੍ਰਿਫ਼ਤਾਰ

ਨੂਹ : ਪੁਲਿਸ ਨੇ ਨੂਹ ਹਿੰਸਾ (Nuh violence)  ‘ਚ ਸ਼ਾਮਲ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇੰਸਪੈਕਟਰ ਅਮਿਤ ਦੀ ਅਗਵਾਈ ‘ਚ ਗਠਿਤ ਟੀਮ ਨੇ ਨੂਹ ਹਿੰਸਾ ਮਾਮਲੇ ‘ਚ ਸ਼ਾਮਲ ਅਮੀਰ ਦੇ ਰਹਿਣ ਵਾਲੇ ਢੀਡਾਰਾ ਤਾਵਡੂ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਇਲਾਜ ਲਈ ਨਲਹਾਦ ਮੈਡੀਕਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੁਕਾਬਲੇ ਦੌਰਾਨ ਇੱਕ ਨਜਾਇਜ਼ ਦੇਸੀ ਪਿਸਤੌਲ ਅਤੇ 05 ਰੌਂਦ ਵੀ ਬਰਾਮਦ ਹੋਏ ਹਨ।

ਜ਼ਿਕਰਯੋਗ ਹੈ ਕਿ ਬ੍ਰਜ ਮੰਡਲ ਹਿੰਸਾ ਮਾਮਲੇ ਵਿੱਚ ਹੁਣ ਤੱਕ 60 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 264 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਦੇ ਦੋਸ਼ ‘ਚ 11 ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਕ ਦੋਸ਼ੀ ਨੂੰ ਗ੍ਰਿਤਾਰ ਕੀਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments