Home ਪੰਜਾਬ ਸ਼ੰਭੂ ਰੇਲਵੇ ਟਰੈਕ ਧਮਾਕਾ ਕੇਸ ‘ਚ ਇੱਕ ਹੋਰ ਗ੍ਰਿਫਤਾਰੀ; ਹੁਣ ਤੱਕ 5...

ਸ਼ੰਭੂ ਰੇਲਵੇ ਟਰੈਕ ਧਮਾਕਾ ਕੇਸ ‘ਚ ਇੱਕ ਹੋਰ ਗ੍ਰਿਫਤਾਰੀ; ਹੁਣ ਤੱਕ 5 ਦੋਸ਼ੀ ਕਾਬੂ

0

ਪਟਿਆਲਾ: ਪੰਜਾਬ ਦੇ ਸ਼ੰਭੂ ਇਲਾਕੇ ਵਿੱਚ ਹੋਏ ਰੇਲਵੇ ਟਰੈਕ ਧਮਾਕੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਖੁਦ ਇੱਕ ਵੀਡੀਓ ਬਿਆਨ ਜਾਰੀ ਕਰਕੇ ਦੱਸਿਆ ਕਿ ਇਸ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਨਾਲ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 5 ਹੋ ਗਈ ਹੈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤਾ ਗਿਆ ਨਵਾਂ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਹੈ। ਉਸਨੂੰ ਅੰਮ੍ਰਿਤਸਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ ਕੀਤਾ ਗਿਆ। ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਨਾਲ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਪਟਿਆਲਾ ਪੁਲਿਸ ਅਤੇ ਕਾਊਂਟਰ-ਇੰਟੈਲੀਜੈਂਸ ਵਿੰਗ ਪਠਾਨਕੋਟ ਦੀਆਂ ਟੀਮਾਂ ਸ਼ਾਮਲ ਸਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਜਾਂਚ ਦੌਰਾਨ ਕੁਝ ਮਹੱਤਵਪੂਰਨ ਸਬੂਤ ਵੀ ਹੱਥ ਲੱਗੇ ਹਨ, ਜੋ ਇਸ ਮਾਮਲੇ ਦੀ ਗੁੱਥੀ ਸੁਲਝਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਤੋਂ ਹੋਰ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version