Homeਪੰਜਾਬਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤੀ ਕੰਪਲੈਕਸ 'ਚ ਇਕ ਵਾਰ ਫਿਰ ਬੰਬ ਹੋਣ ਦੀ ਮਿਲੀ...

ਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਇਕ ਵਾਰ ਫਿਰ ਬੰਬ ਹੋਣ ਦੀ ਮਿਲੀ ਧਮਕੀ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਇਕ ਵਾਰ ਫਿਰ ਬੰਬ ਹੋਣ ਦੀ ਧਮਕੀ ਮਿਲੀ ਹੈ। ਸ਼ਰਾਰਤੀ ਅਨਸਰਾਂ ਨੇ ਈ-ਮੇਲ ਭੇਜ ਕੇ ਇਹ ਧਮਕੀ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮ ਨਾਲ ਮਿਲ ਕੇ ਅਦਾਲਤ ਦੇ ਚੌਗਿਰਦੇ ‘ਚ ਤਲਾਸ਼ੀ ਮੁਹਿੰਮ ਚਲਾਈ ਅਤੇ ਹਰ ਪਾਸੇ ਤਲਾਸ਼ੀ ਲਈ ।

ਧਮਕੀ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਵਿੱਚ ਅਦਾਲਤੀ ਕੰਮ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤਾ ਗਿਆ। ਵਕੀਲਾਂ, ਕਲਰਕਾਂ ਅਤੇ ਆਮ ਲੋਕਾਂ ਨੂੰ ਵੀ ਦੁਪਹਿਰ 12 ਵਜੇ ਤੱਕ ਅਦਾਲਤੀ ਕੰਪਲੈਕਸ ਵਿੱਚ ਨਾ ਵੜਨ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਅੱਜ ਹੋਣ ਵਾਲੀ ਲੋਕ ਅਦਾਲਤ ਦਾ ਕੰਮ ਵੀ ਧਮਕੀਆਂ ਕਾਰਨ ਦੇਰੀ ਨਾਲ ਸ਼ੁਰੂ ਹੋਇਆ।

ਪੁਲਿਸ ਅਧਿਕਾਰੀਆਂ ਅਨੁਸਾਰ ਅਦਾਲਤ ਦੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਹੁਣ ਈ-ਮੇਲ ਰਾਹੀਂ ਧਮਕੀਆਂ ਦੇਣ ਵਾਲਿਆਂ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਅਤੇ ਗੁਪਤ ਸੂਤਰਾਂ ਦੀ ਮਦਦ ਲੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ 4 ਬੰਬ ਧਮਾਕੇ ਦੀ ਧਮਕੀ ਮਿਲ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments