ਭਾਮੀਆਂ ਕਲਾਂ : ਲੁਧਿਆਣਾ ਦੇ ਬੁੱਢੇ ਦਰਿਆ ‘ਚ ਪਾਣੀ ਦਾ ਵਹਾਅ ਵਧਣ ਕਾਰਨ ਬੀਤੇ ਦਿਨ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੁੱਕੀ ਕਲਾਂ ਦਾ ਪੁਲ ਟੁੱਟ ਗਿਆ। ਇਸ ਦੇ ਨਾਲ ਹੀ ਦੇਰ ਰਾਤ ਪਿੰਡ ਭੂਖੜੀ ਖੁਰਦ ਵਿੱਚ ਬਣਿਆ ਪੁਲ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਢਹਿ ਗਿਆ। ਪਾਣੀ ਦਾ ਵਹਾਅ ਵਧ ਰਿਹਾ ਹੈ।
ਪੁਲ ਟੁੱਟਣ ਕਾਰਨ ਬੁੱਢਾ ਦਰਿਆ ਦੇ ਦੂਜੇ ਪਾਸੇ ਦੀਆਂ ਡੇਅਰੀਆਂ ਦਾ ਪਿੰਡ ਨਾਲੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਤੇਜ਼ ਕਰੰਟ ਕਾਰਨ ਨੇੜੇ ਬਣੀਆਂ ਡੇਅਰੀਆਂ ਵਿੱਚ ਵੀ ਪਾਣੀ ਭਰ ਗਿਆ। ਦੇਰ ਰਾਤ ਤੋਂ ਥਾਣਾ ਜਮਾਲਪੁਰ ਦੇ ਇੰਚਾਰਜ ਜਸਪਾਲ ਸਿੰਘ ਅਤੇ ਚੌਕੀ ਇੰਚਾਰਜ ਬਰਿੰਦਰਜੀਤ ਸਿੰਘ ਪੁਲੀਸ ਟੀਮਾਂ ਨਾਲ ਮੌਕੇ ’ਤੇ ਮੌਜੂਦ ਹਨ। ਬੁੱਢੇ ਦਰਿਆ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਪਾਣੀ ਦਾ ਪੱਧਰ ਘੱਟ ਹੋਣ ਤੱਕ ਉਨ੍ਹਾਂ ਦੇ ਘਰਾਂ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।