HomePunjabਪੰਜਾਬ 'ਚ ਬੇਅਦਬੀ ਦੀ ਇੱਕ ਹੋਰ ਘਟਨਾ ਆਈ ਸਾਹਮਣੇ

ਪੰਜਾਬ ‘ਚ ਬੇਅਦਬੀ ਦੀ ਇੱਕ ਹੋਰ ਘਟਨਾ ਆਈ ਸਾਹਮਣੇ

ਗੁਰਦਾਸਪੁਰ: ਪੰਜਾਬ ਵਿੱਚ ਬੇਅਦਬੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਖ਼ਬਰ ਅਨੁਸਾਰ ਇਹ ਘਟਨਾ ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰੇ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib ji) ਦੇ ਪਾਟੇ ਹੋਏ ਅੰਗ ਮਿਲੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਦੇ ਸੀਨੀਅਰ ਅਧਿਕਾਰੀ ਗੁਰਦੁਆਰੇ ਵਿੱਚ ਮੌਜੂਦ ਹਨ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰੇ ਦੀ ਇਮਾਰਤ ਨਵੀਂ ਬਣੀ ਸੀ, ਇਸ ਲਈ ਪੁਰਾਣੇ ਸੀ.ਸੀ.ਟੀ.ਵੀ. ਉਤਾਰੇ ਗਏ ਸਨ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments