Home ਦੇਸ਼ ਪਟਨਾ ‘ਚ ਫਿਰ ਕਤਲ ਦੀ ਵਾਰਦਾਤ, ਵਪਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ

ਪਟਨਾ ‘ਚ ਫਿਰ ਕਤਲ ਦੀ ਵਾਰਦਾਤ, ਵਪਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ

0

ਬਿਹਾਰ : ਇਨ੍ਹੀ ਦਿਨੀਂ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਗੁੰਡਾਗਰਦੀ ਦਾ ਨੰਗਾਨਾਚ ਵੇਖਣ ਨੂੰ ਮਿਲ ਰਿਹਾ ਹੈ ਅਤੇ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ।ਦਰਅਸਲ ਬੀਤੇ ਦਿਨ ਰਾਣੀਤਾਲਾਬ ਥਾਣਾ ਖੇਤਰ ਦੇ ਧਾਨਾ ਪਿੰਡ ਦੇ ਬਾਗ ਵਿੱਚ ਕੁੱਝ ਅਣਪਛਾਤੇ ਬਦਮਾਸ਼ਾਂ ਵੱਲੋਂ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਘਟਨਾ ਮਗਰੋਂ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।ਮ੍ਰਿਤਕ ਵਿਅਕਤੀ ਜਿਸ ਦੀ ਪਹਿਚਾਣ ਰਮਾਕਾਂਤ ਯਾਦਵ ਵਜੋਂ ਹੋਈ ਹੈ ਉਹ ਇਕ ਰੇਤ ਵਪਾਰੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਮ੍ਰਿਤਕ ਵਪਾਰੀ ਦੀ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਪੁਲਿਸ ਟੀਮ ਨੇ ਪਿੰਡ ਵਾਸੀਆਂ ਅਤੇ ਪਰਿਵਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲਸ ਨੇ ਪਿੰਡ ਵਾਸੀਆਂ ਤੋਂ ਘਟਨਾ ਬਾਰੇ ਜਾਣਕਾਰੀ ਲਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਰਮਾਕਾਂਤ ਯਾਦਵ ਵੀਰਵਾਰ ਸ਼ਾਮ ਨੂੰ ਆਪਣੇ ਘਰ ਦੇ ਬਾਹਰ ਬਾਗ਼ ਵਿੱਚ ਸੈਰ ਕਰ ਰਿਹਾ ਸੀ, ਜਦੋਂ ਕੁੱਝ ਅਪਰਾਧੀ ਆਏ ਅਤੇ ਅਚਾਨਕ ਉਸ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਰਮਾਕਾਂਤ ਯਾਦਵ ਦੇ ਸਰੀਰ ਵਿੱਚ ਸਿੱਧੀ ਲੱਗੀ ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਬਦਮਾਸ਼ ਮੌਕੇ ਤੋਂ ਭੱਜ ਗਏ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version