ਕਿਸ਼ਤਵਾੜ: ਬੀਤੇ ਦਿਨ ਤੋਂ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਇਲਾਕੇ ਵਿੱਚ ਚਲ ਰਹੇ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ ਹੈ, ਜਿਸਦੀ ਪਛਾਣ ਜੈਸ਼-ਏ-ਮੁਹੰਮਦ ਕਮਾਂਡਰ ਆਦਿਲ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਤੋਂ ਕਿਸ਼ਤਵਾੜ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਜਿਸ ਵਿੱਚ ਸੁਰੱਖਿਆ ਬਲਾਂ ਨੇ ਬੀਤੇ ਦਿਨ ਵੀ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਸੀ ਅਤੇ ਅੱਜ ਦੂਜੇ ਨੂੰ ਵੀ ਮਾਰ ਦਿੱਤਾ ਹੈ । ਆਪ੍ਰੇਸ਼ਨ ਜਾਰੀ ਹੈ।
