Home ਪੰਜਾਬ ਪੰਜਾਬ ਦੇ ਇੱਕ ਹੋਰ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ...

ਪੰਜਾਬ ਦੇ ਇੱਕ ਹੋਰ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

0

ਖਮਾਣੋਂ : ਪੰਜਾਬ ਦੇ ਇੱਕ ਹੋਰ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦੇ ਰਹਿਣ ਵਾਲੇ ਫ਼ੌਜ ਦੇ ਇੱਕ ਜਵਾਨ, ਜੋ ਭਾਰਤੀ ਫ਼ੌਜ ਵਿੱਚ ਕਾਂਸਟੇਬਲ ਦੇ ਅਹੁਦੇ ’ਤੇ ਤਾਇਨਾਤ ਸਨ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਕਾਂਸਟੇਬਲ ਬਲਜਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ, ਵਾਸੀ ਪਿੰਡ ਮਨਸੂਰਪੁਰ, ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 2011 ਵਿੱਚ ਭਾਰਤੀ ਫ਼ੌਜ ਦੀ 66 ਬੰਗਾਲ ਇੰਜੀਨੀਅਰ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ ਅਤੇ 20 ਅਕਤੂਬਰ ਨੂੰ ਸ਼ਾਮ ਕਰੀਬ 6 ਵਜੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਜਿਵੇਂ ਹੀ ਇਸ ਘਟਨਾ ਦੀ ਖ਼ਬਰ ਪਿੰਡ ਅਤੇ ਇਲਾਕੇ ਵਿੱਚ ਪਹੁੰਚੀ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਫ਼ੌਜੀ ਜਵਾਨ ਬਲਜਿੰਦਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਮਾਤਾ-ਪਿਤਾ ਨੂੰ ਛੱਡ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version