ਖੇਮਕਰਨ : ਵਿਧਾਨ ਸਭਾ ਹਲਕਾ ਖੇਮਕਰਨ (Khemkaran) ਅਧੀਨ ਪੈਂਦੇ ਪਿੰਡ ਘੁਰਕਵਿੰਡ ਵਿਖੇ ਨਸ਼ੇ ਦੀ ਓਵਰਡੋਜ਼ (drug overdose) ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ (Manpreet Singh) ਵਜੋਂ ਹੋਈ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਵਰਿਆਮ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੇ ਲੜਕੇ ਨੇ ਬਾਥਰੂਮ ਵਿੱਚ ਨਸ਼ੇ ਦਾ ਟੀਕਾ ਲਗਾਇਆ ਤਾਂ ਨਸ਼ੇ ਦੀ ਓਵਰਡੋਜ਼ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਪਾਣੀ ਦੀ ਬਾਲਟੀ ਵਿੱਚ ਡਿੱਗ ਪਿਆ। ਇਸ ਤੋਂ ਬਾਅਦ ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜ਼ਿਕਰਯੋਗ ਹੈ ਕਿ ਇਲਾਕੇ ਦੇ ਨੌਜਵਾਨ ਹਰ ਰੋਜ਼ ਨਸ਼ੇ ਕਾਰਨ ਮਰ ਰਹੇ ਹਨ ਪਰ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।