Homeਪੰਜਾਬ0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ...

0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ : ਅਨੁਪ੍ਰਿਤਾ ਜੌਹਲ

ਪਟਿਆਲਾ  : ਪਟਿਆਲਾ ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਹਰੇਕ ਵਿਭਾਗ ਇਸ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਨਾਉਣ। ਉਹਨਾ ਇਸ ਮੌਕੇ ਪੋਲੀਓ ਜਾਗਰੂਕਤਾ ਦਾ ਇਕ ਪੋਸਟਰ ਵੀ ਜਾਰੀ ਕੀਤਾ।

ਅਨੁਪ੍ਰਿਤਾ ਜੌਹਲ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਾ ਯਕੀਨੀ ਬਣਾਇਆ ਜਾਵੇ। ਕੋਈ ਵੀ ਬੱਚਾ ਪੋਲੀਓ ਬੂੰਦਾ ਤੋ ਵਾਂਝਾਂ ਨਾ ਰਹਿ ਜਾਵੇ। ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਪਿੰਡਾਂ ਵਿੱਚ ਪੱਲਸ ਪੋਲੀਓ ਸਬੰਧੀ ਪਿੰਡ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੇ ਸਪੀਕਰਾਂ ਰਾਹੀਂ ਅਨਾਂਊਂਸਮੈਂਟ ਕਰਵਾਉਣਾ ਯਕੀਨੀ ਬਣਾਉਣ।

ਵਧੀਕ  ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਵੀ ਕਿਹਾ ਕਿ ਉਹ ਬੂਥਾਂ ‘ਤੇ  ਆਪਣੇ ਪੁਲਿਸ ਕਰਮੀ ਤਾਇਨਾਤ ਕਰਨ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆ ਸਕੇ । ਉਹਨਾਂ ਪੀ.ਆਰ.ਟੀ.ਸੀ. ਦਫਤਰ ਨੂੰ ਵੀ ਹਦਾਇਤ ਕੀਤੀ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੇ ਡਰਾਈਵਰ 28 ਤੋਂ 30 ਜੂਨ ਨੂੰ ਪੋਲੀਓ ਟਰਾਂਜ਼ਿਟ ਬੂਥਾਂ ਤੇ ਹਰੇਕ ਬੱਸ ਰੋਕਣ ਅਤੇ ਬੱਸਾਂ ਵਿੱਚ ਸਫ਼ਰ ਕਰਦੀਆਂ ਸਵਾਰੀਆਂ ਜਿਹਨਾਂ ਪਾਸ ਛੋਟੇ ਬੱਚੇ ਹੋਣ, ਉਹਨਾਂ ਨੂੰ ਪੋਲੀਓ ਬੂੰਦਾਂ ਪਿਲਾਉਣ ਵਿੱਚ ਸਵਾਰੀਆਂ ਦੀ ਮਦਦ ਕਰਨ ।  ਉਹਨਾ  ਏ.ਐਫ.ਐਸ.ਓਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੇ ਭੱਠਾ/ਸ਼ੈਲਰ ਤੇ ਪੋਲਟਰੀ ਫਾਰਮ ਮਾਲਕਾਂ ਨੂੰ  ਲਿਖਣ ਕਿ ਉਹ ਲੇਬਰ ਦੇ 0-5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ਤੇ ਲਜਾ ਕੇ ਦਵਾਈ ਪਿਲਵਾਉਣ।

ਮੀਟਿੰਗ  ਦੌਰਾਨ ਸਿਵਲ ਸਰਜਨ ਡਾ: ਸ਼ੈਲੀ ਜੇਟਲੀ ਨੇ ਦੱਸਿਆ ਕਿ ਪੱਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਬੂਥ ਸਥਾਪਿਤ ਕੀਤੇ ਜਾਣਗੇ ਅਤੇ  ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ । ਉਹਨਾਂ ਅੱਗੋਂ ਦੱਸਿਆ ਕਿ ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਉਣ ਲਈ ਮੋਬਾਇਲ ਟੀਮਾਂ ਅਤੇ ਟਰਾਂਜ਼ਿਟ ਟੀਮਾਂ ਤਿਆਰ ਕੀਤੀਆਂ ਗਈਆਂ ਹਨ ।  ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਨਿਯੂਕਤ ਕੀਤੇ ਗਏ ਹਨ ।

ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਣ ਅਫਸਰ ਕੁਸ਼ਲਦੀਪ ਗਿੱਲ,  ਸਮੂਹ ਐਸ ਐਮ ਓਜ਼ , ਡੀ.ਡੀ.ਪੀ.ਓ. ਪਰਦੀਪ ਗਿੱਲ , ਏ.ਐੱਫ. ਐਸ.ਓ. ਮੰਨੂ ਲਟਾਵਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments