ਪੰਜਾਬ : ਭਾਰਤੀ ਜਨਤਾ ਪਾਰਟੀ ਵੱਲੋਂ ਰਾਜਾਂ ਦੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਹ ਨਿਯੁਕਤੀ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤੀ ਹੈ। ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਡਾ: ਸਤੀਸ਼ ਪੂਨੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ, ਜਿਨ੍ਹਾਂ ਦੀ ਨਿਯੁਕਤੀ ਪਹਿਲਾਂ ਹੀ ਹੋ ਚੁੱਕੀ ਹੈ । ਹੁਣ ਵਰਿੰਦਰ ਸਚਦੇਵਾ ਅਤੇ ਡਾ: ਅਲਕਾ ਗੁੱਜਰ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਹਿੰਦਰ ਪਾਂਡੇ ਨੂੰ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।












