Homeਦੇਸ਼ਲੱਦਾਖ ਦੇ 7 ਜ਼ਿਲ੍ਹਿਆਂ ਲਈ ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਦੇ ਗਠਨ...

ਲੱਦਾਖ ਦੇ 7 ਜ਼ਿਲ੍ਹਿਆਂ ਲਈ ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਦੇ ਗਠਨ ਦੇ ਨੋਟੀਫਿਕੇਸ਼ਨ ਨੂੰ ਮਿਲੀ ਮਨਜ਼ੂਰੀ

ਜੰਮੂ : ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੇ ਬੀਤੇ ਦਿਨ ਸਾਰੇ 7 ਜ਼ਿਲ੍ਹਿਆਂ ਲਈ ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਦੇ ਗਠਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਧਿਆਨਯੋਗ ਹੈ ਕਿ 13 ਜੁਲਾਈ, 2026 ਨੂੰ ਕੇਂਦਰ ਸਰਕਾਰ ਨੇ ਲੱਦਾਖ ਦੇ ਸਾਰੇ ਜ਼ਿਲ੍ਹਿਆਂ ਲਈ ਨਵੀਆਂ ਖੁਦਮੁਖਤਿਆਰੀ ਪਹਾੜੀ ਵਿਕਾਸ ਕੌਂਸਲਾਂ ਦੇ ਗਠਨ ਦਾ ਐਲਾਨ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਲੱਦਾਖ ‘ਚ ਜ਼ਮੀਨੀ ਪੱਧਰ ‘ਤੇ ਚੁਣੇ ਗਏ ਸਥਾਨਕ ਸਵੈ-ਸ਼ਾਸਨ ਨੂੰ ਮਜ਼ਬੂਤ ​​ਕੀਤਾ ਜਾਵੇਗਾ।

ਉਪ ਰਾਜਪਾਲ ਦੀ ਮਨਜ਼ੂਰੀ ਨਾਲ ਹੁਣ ਸਾਰੇ 7 ਜ਼ਿਲ੍ਹਿਆਂ ਲੇਹ, ਕਾਰਗਿਲ, ਸ਼ਾਮ, ਨੁਬਰਾ, ਚਾਂਗਥਾਂਗ, ਜ਼ਾਂਸਕਰ ਅਤੇ ਦਰਾਸ ਵਿੱਚ ਕੌਂਸਲਾਂ ਦਾ ਗਠਨ ਕੀਤਾ ਜਾਵੇਗਾ। ਪਹਿਲਾਂ ਚੁਣੀਆਂ ਗਈਆਂ ਖੁਦਮੁਖਤਿਆਰ ਪਹਾੜੀ ਵਿਕਾਸ ਕੌਂਸਲਾਂ ਦੀ ਪ੍ਰਣਾਲੀ ਸਿਰਫ਼ ਲੇਹ ਅਤੇ ਕਾਰਗਿਲ ਜ਼ਿਲ੍ਹਿਆਂ ਤੱਕ ਹੀ ਸੀਮਤ ਸੀ। ਹੁਣ ਇਸ ਦਾ ਵਿਸਤਾਰ 5 ਨਵੇਂ ਜ਼ਿਲ੍ਹਿਆਂ ਸ਼ਾਮ, ਨੁਬਰਾ, ਚਾਂਗਥਾਂਗ, ਜ਼ਾਂਸਕਰ ਅਤੇ ਦਰਾਸ ਤੱਕ ਕੀਤਾ ਜਾਵੇਗਾ।

ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਇਸ ਇਤਿਹਾਸਕ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਤ ਕੌਂਸਲਾਂ ਦੇ ਗਠਨ ਨਾਲ ਸਥਾਨਕ ਪ੍ਰਸ਼ਾਸਨ ਦਾ ਵਿਕੇਂਦਰੀਕਰਨ ਹੋਵੇਗਾ ਅਤੇ ਲੋਕਾਂ ਦੀ ਭਾਗੀਦਾਰੀ ਵਧੇਗੀ। ਇਸ ਨਾਲ ਸਥਾਨਕ ਲੋੜਾਂ ਅਤੇ ਇੱਛਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਵਿਕਾਸ ਯੋਜਨਾਵਾਂ ਵਿੱਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸ਼ਾਮਲ ਕੀਤਾ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਸਾਰੇ ਸੱਤ ਜ਼ਿਲ੍ਹਿਆਂ ਵਿੱਚ ਖੁਦਮੁਖਤਿਆਰ ਪਹਾੜੀ ਵਿਕਾਸ ਕੌਂਸਲਾਂ ਦਾ ਗਠਨ ਲੱਦਾਖ ਵਿੱਚ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਇਸ ਨਾਲ ਲੋਕਾਂ ਦੇ ਸਸ਼ਕਤੀਕਰਨ ਦੇ ਨਾਲ-ਨਾਲ ਸਥਾਨਕ ਲੋੜਾਂ ਅਤੇ ਅਕਾਂਖਿਆਵਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

ਲੱਦਾਖ ਦੇ ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਐਕਟ 1997 ਦੀ ਧਾਰਾ 8 ਦੇ ਤਹਿਤ ਰਸਮੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਵ-ਗਠਿਤ ਕੌਂਸਲਾਂ ਲਈ ਚੋਣਾਂ ਢੁਕਵੇਂ ਸਮੇਂ ‘ਤੇ ਕਰਵਾਈਆਂ ਜਾਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments