Homeਪੰਜਾਬਮਨੀਮਾਜਰਾ 'ਚ ਕ੍ਰਿਟੀਕਲ ਕੇਅਰ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ 16.63 ਕਰੋੜ...

ਮਨੀਮਾਜਰਾ ‘ਚ ਕ੍ਰਿਟੀਕਲ ਕੇਅਰ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ 16.63 ਕਰੋੜ ਰੁਪਏ ਦੀ ਗ੍ਰਾਂਟ ਦੀ ਮਿਲੀ ਮਨਜ਼ੂਰੀ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੂੰ ਮਨੀਮਾਜਰਾ ਵਿਚ ਕ੍ਰਿਟੀਕਲ ਕੇਅਰ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ 16.63 ਕਰੋੜ ਰੁਪਏ ਦੀ ਗ੍ਰਾਂਟ ਦੀ ਮਨਜ਼ੂਰੀ ਮਿਲ ਗਈ ਹੈ। ਮਨੀਮਾਜਰਾ ਖੇਤਰ ਦੇ ਲੋਕਾਂ ਨੂੰ ਐਮਰਜੈਂਸੀ ਅਤੇ ਨਾਜ਼ੁਕ ਦੇਖਭਾਲ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ 73.89 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। 50 ਬਿਸਤਰਿਆਂ ਦੇ ਇਸ ਪ੍ਰਾਜੈਕਟ ਲਈ ਕੇਂਦਰ ਸਰਕਾਰ ਤੋਂ ਮੰਗੀ ਗਈ ਵਿੱਤੀ ਮਦਦ ਮਿਲਣ ਤੋਂ ਬਾਅਦ ਹਸਪਤਾਲ ਦੀ ਉਸਾਰੀ ਲਈ ਰਾਹ ਪੱਧਰਾ ਹੋ ਗਿਆ ਹੈ।

ਚੰਡੀਗੜ੍ਹ ਵਿੱਚ ਜਲਦੀ ਸ਼ੁਰੂ ਹੋਣ ਵਾਲੇ ਵੱਡੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਪਿਛਲੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਅਹਿਮ ਪ੍ਰਾਜੈਕਟ ਨੂੰ ਕੇਂਦਰ ਤੋਂ ਗਰਾਂਟ ਮਿਲੇਗੀ। ਪ੍ਰਸ਼ਾਸਨ ਨੇ ਮਨੀਮਾਜਰਾ ਵਿੱਚ ਮੌਜੂਦਾ ਹਸਪਤਾਲ ਦੇ ਨਾਲ ਲੱਗਦੀ ਜ਼ਮੀਨ ’ਤੇ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਉਣ ਲਈ ਪਹਿਲਾਂ ਹੀ ਮੁਕੰਮਲ ਯੋਜਨਾ ਅਤੇ ਬਿਲਡਿੰਗ ਪਲਾਨ ਤਿਆਰ ਕਰ ਲਿਆ ਸੀ। ਹੁਣ ਟੈਂਡਰ ਪ੍ਰਕਿ ਰਿਆ ਪੂਰੀ ਹੋਣ ਤੋਂ ਬਾਅਦ ਗਰਾਊਂਡ ਫਲੋਰ ਸਮੇਤ ਤਿੰਨ ਮੰਜ਼ਿਲਾ ਹਸਪਤਾਲ ਬਣਾਉਣ ਲਈ ਡੇਢ ਤੋਂ ਦੋ ਸਾਲ ਦਾ ਸਮਾਂ ਤੈਅ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਪੀ.ਐਮ ਅਭਿਮ 2.0 ਯੋਜਨਾ ਦੇ ਤਹਿਤ ਇਸ ਪ੍ਰੋਜੈਕਟ ਲਈ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਹਸਪਤਾਲ ਦੀਆਂ ਸਹੂਲਤਾਂ ਵਧਾਉਣ ਦੀ ਯੋਜਨਾ
ਪੀ.ਜੀ.ਆਈ., ਜੀ.ਐਮ.ਐਸ.ਐਚ.-16 ਅਤੇ ਜੀ.ਐਮ.ਐਸ.ਐਚ.-32 ਵਿੱਚ ਮਰੀਜ਼ਾਂ ਦੇ ਵਧਦੇ ਦਬਾਅ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਨੇ ਸ਼ਹਿਰ ਦੇ ਬਾਹਰੀ ਇਲਾਕਿਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਖੇਤਰਾਂ ਵਿੱਚ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਹੈ। ਇਸ ਸਿਹਤ ਸੁਵਿਧਾ ਢਾਂਚੇ ਨੂੰ ਬਣਾਉਣ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਸ ਨੂੰ ਪਹਿਲਾਂ ਹੀ ਮਾਸਟਰ ਪਲਾਨ-2031 ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ। ਇਸ ਯੋਜਨਾ ਤਹਿਤ ਇਹ ਢਾਂਚਾ ਮਨੀਮਾਜਰਾ, ਧਨਾਸ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬਣਾਇਆ ਜਾਣਾ ਹੈ। ਮਨੀਮਾਜਰਾ ਵਿੱਚ ਇਹ ਹਸਪਤਾਲ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਚੁਣੀ ਗਈ 2.88 ਏਕੜ ਜ਼ਮੀਨ ’ਤੇ ਬਣਾਇਆ ਜਾਵੇਗਾ। ਮਨੀਮਾਜਰਾ ਦੇ ਇਸ ਹਸਪਤਾਲ ਲਈ ਮਨਜ਼ੂਰੀ ਮਿਲਣ ਦੇ ਨਾਲ-ਨਾਲ ਗ੍ਰਹਿ ਅਤੇ ਸਿਹਤ ਸਕੱਤਰ ਨੇ ਵੀ ਇਸ ਹਫਤੇ ਬੁੱਧਵਾਰ ਨੂੰ ਧਨਾਸ ਦਾ ਦੌਰਾ ਕਰਕੇ 80 ਬਿਸਤਰਿਆਂ ਵਾਲੇ ਹਸਪਤਾਲ ਲਈ ਜਗ੍ਹਾ ਦਾ ਦੌਰਾ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments