Homeਪੰਜਾਬਪੰਜਾਬ ਪੁਲਿਸ ਦੇ ਜ਼ਿਲ੍ਹਾ ਕੇਡਰ 'ਚ 1600 ਨਵੀਆਂ ਗੈਰ-ਗਜ਼ਟਿਡ ਅਫ਼ਸਰ ਬਣਾਉਣ ਮਿਲੀ...

ਪੰਜਾਬ ਪੁਲਿਸ ਦੇ ਜ਼ਿਲ੍ਹਾ ਕੇਡਰ ‘ਚ 1600 ਨਵੀਆਂ ਗੈਰ-ਗਜ਼ਟਿਡ ਅਫ਼ਸਰ ਬਣਾਉਣ ਮਿਲੀ ਪ੍ਰਵਾਨਗੀ

ਪੰਜਾਬ : ਪੁਲਿਸ ਜਾਂਚ ਵਿੱਚ ਕੁਸ਼ਲਤਾ ਵਧਾਉਣ ਅਤੇ ਨਵੀਆਂ ਚੁਣੌਤੀਆਂ, ਖਾਸ ਕਰਕੇ ਐਨ.ਡੀ.ਪੀ.ਐਸ. ਮਾਮਲਿਆਂ ਅਤੇ ਹੋਰ ਸੰਗਠਿਤ ਅਪਰਾਧਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੁਲਿਸ ਥਾਣਿਆਂ ਨੂੰ ਮਜ਼ਬੂਤ ​​ਕਰਨ ਲਈ, ਕੈਬਨਿਟ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕੇਡਰ ਵਿੱਚ 1600 ਨਵੀਆਂ ਗੈਰ-ਗਜ਼ਟਿਡ ਅਫਸਰ (ਐਨ.ਜੀ.ਓ.) ਅਸਾਮੀਆਂ (ਏ.ਐਸ.ਆਈ., ਐਸ.ਆਈ. ਅਤੇ ਇੰਸਪੈਕਟਰ) ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਫ਼ੈੈਸਲੇ ਦੇ ਅਨੁਸਾਰ, ਪੰਜਾਬ ਪੁਲਿਸ ਦੇ ਜ਼ਿਲ੍ਹਾ ਕੇਡਰ ਵਿੱਚ 1600 ਨਵੀਆਂ ਐਨ.ਜੀ.ਓ. ਅਸਾਮੀਆਂ (150 ਇੰਸਪੈਕਟਰ, 450 ਸਬ ਇੰਸਪੈਕਟਰ ਅਤੇ 1000 ਏ.ਐਸ.ਆਈ.) ਬਣਾਈਆਂ ਜਾਣਗੀਆਂ ਅਤੇ ਇਹ ਅਸਾਮੀਆਂ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ 1600 ਕਾਂਸਟੇਬਲ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਹ ਫ਼ੈੈਸਲਾ ਪੁਲਿਸ ਵਿਭਾਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਢੁਕਵੀਂ ਤਾਇਨਾਤੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਨਾਲ ਹੀ ਐਨ.ਡੀ.ਪੀ.ਐਸ ਐਕਟ ਦੇ ਮਾਮਲਿਆਂ, ਘਿਨਾਉਣੇ ਅਪਰਾਧਾਂ, ਸਾਈਬਰ ਅਪਰਾਧਾਂ ਅਤੇ ਹੋਰ ਆਰਥਿਕ ਅਪਰਾਧਾਂ ਦੀ ਜਾਂਚ ਵਿੱਚ ਕੁਸ਼ਲਤਾ ਅਤੇ ਨਿਗਰਾਨੀ ਕੀਤੀ ਜਾ ਸਕੇ।

ਐਸ.ਐਮ.ਈ.ਟੀ. ਦੇ ਗਠਨ ਨੂੰ ਪ੍ਰਵਾਨਗੀ
ਕੈਬਨਿਟ ਨੇ ਰਾਜ ਵਿੱਚ ਖਣਿਜ ਸਰੋਤਾਂ ਦੇ ਯੋਜਨਾਬੱਧ ਵਿਕਾਸ ਅਤੇ ਖੋਜ ਗਤੀਵਿਧੀਆਂ ਦੀ ਨਿਗਰਾਨੀ ਲਈ ਪੰਜਾਬ ਸਟੇਟ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਸ.ਐਮ.ਈ.ਟੀ.) ਦੇ ਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਟਰੱਸਟ ਖੋਜ ਲਈ ਦ੍ਰਿਸ਼ਟੀ, ਮਿਸ਼ਨ ਯੋਜਨਾ, ਮਾਸਟਰ ਪਲਾਨ ਤਿਆਰ ਕਰੇਗਾ, ਜੰਗਲਾਤ ਖੇਤਰ ਦੀ ਖੋਜ ਲਈ ਫੰਡ ਜੁਟਾਏਗਾ, ਸਰਵੇਖਣ ਸਹੂਲਤਾਂ, ਸਮਰੱਥਾ ਨਿਰਮਾਣ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਖੋਜ ਅਤੇ ਵਿਕਾਸ ਗਤੀਵਿਧੀਆਂ ਦੀ ਯੋਜਨਾ ਬਣਾਏਗਾ, ਵਿਭਾਗੀ ਪ੍ਰਯੋਗਸ਼ਾਲਾਵਾਂ ਨੂੰ ਮਜ਼ਬੂਤ ​​ਅਤੇ ਅਪਗ੍ਰੇਡ ਕਰੇਗਾ, ਅਧਿਕਾਰੀਆਂ ਅਤੇ ਤਕਨੀਕੀ ਵਿਅਕਤੀਆਂ ਦੀ ਨਿਯੁਕਤੀ ਕਰੇਗਾ, ਰਾਜ ਖਣਿਜ ਡਾਇਰੈਕਟਰੀ ਵਿਕਸਤ ਕਰੇਗਾ, ਨਵੀਨਤਾ ਨੂੰ ਉਤਸ਼ਾਹਿਤ ਕਰੇਗਾ, ਖੋਜ ਪ੍ਰੋਜੈਕਟਾਂ ਲਈ ਲੌਜਿਸਟਿਕ ਸਹਾਇਤਾ ਪ੍ਰਦਾਨ ਕਰੇਗਾ ਅਤੇ ਤਕਨਾਲੋਜੀ ਦੀ ਵਰਤੋਂ ਅਤੇ ਹੋਰ ਉਦੇਸ਼ਾਂ ਰਾਹੀਂ ਮਾਈਨਿੰਗ ਅਤੇ ਸੰਬੰਧਿਤ ਗਤੀਵਿਧੀਆਂ ਦੀ ਨਿਗਰਾਨੀ ਕਰੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments