Homeਪੰਜਾਬਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ...

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਰੱਦ

ਮਾਨਸਾ : ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਜ਼ਿਲ੍ਹਾ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਬੀਤੇ ਦਿਨ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਦੇਰ ਸ਼ਾਮ ਤੱਕ ਇਸ ਨੂੰ ਰੱਦ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਕੁਮਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਲਈ ਇਸ ਲਾਇਸੰਸੀ ਹਥਿਆਰ ਦੀ ਵਰਤੋਂ ਕੀਤੀ ਸੀ। ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਹੋਣ ਦਾ ਹਵਾਲਾ ਦਿੰਦਿਆਂ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਸੀ।

ਮੁਲਜ਼ਮ ਅਸ਼ਵਨੀ ਕੁਮਾਰ ਨੂੰ 21 ਅਗਸਤ 2024 ਨੂੰ ਤਤਕਾਲੀ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਅਸਲਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਲਾਇਸੈਂਸ ਜਾਰੀ ਕਰਨ ਸਮੇਂ ਮੁਲਜ਼ਮਾਂ ਖ਼ਿਲਾਫ਼ ਦਰਜ ਪੰਜ ਪੁਲਿਸ ਕੇਸਾਂ ਨੂੰ ਵੀ ਅਣਗੌਲਿਆ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਕੇਸ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਨਾਲ ਸਬੰਧਤ ਸਨ। ਆਮ ਤੌਰ ’ਤੇ ਜ਼ਿਲ੍ਹਾ ਮੈਜਿਸਟਰੇਟ ਉਸ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਹੀਂ ਕਰਦੇ, ਜਿਸ ਖ਼ਿਲਾਫ਼ ਪੁਲਿਸ ਕੇਸ ਦਰਜ ਹੁੰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments