ਡੋਡਾ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਫੌਜ ਦਾ ਵਾਹਨ ਖਾਈ ਵਿੱਚ ਡਿੱਗ ਗਈ ਹੈ। ਇਸ ਹਾਦਸੇ ਵਿੱਚ 10 ਜਵਾਨ ਸ਼ਹੀਦ ਹੋ ਗਏ ਹਨ। ਕਈ ਜਵਾਨ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਫੌਜ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਖ਼ਬਰ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਇਸ ਘਟਨਾ ਵਿੱਚ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਫੌਜ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ
ਦੱਸ ਦਈਏ ਕਿ ਇਹ ਹਾਦਸਾ ਭਦਰਵਾਹ ਦੇ ਖਾਨੀ ਟੌਪ ਇਲਾਕੇ ਵਿੱਚ ਵਾਪਰਿਆ ਹੈ। ਇੱਥੇ ਸੈਨਿਕ ਦੀ ਇੱਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਗੱਡੀ ਵਿੱਚ ਸਵਾਰ ਸੈਨਿਕ ਜ਼ਖਮੀ ਹੋ ਗਏ, ਜਦੋਂ ਕਿ ਚਾਰ ਇੰਨੇ ਗੰਭੀਰ ਜ਼ਖਮੀ ਹੋ ਗਏ ਕਿ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਹ ਸ਼ਹੀਦ ਹੋ ਗਏ ਹਨ।
ਜ਼ਖਮੀ ਸੈਨਿਕਾਂ ਨੂੰ ਕਰਨਾ ਪਿਆ ਏਅਰਲਿਫਟ
ਜਾਣਕਾਰੀ ਦੇ ਅਨੁਸਾਰ, ਹਾਦਸੇ ਤੋਂ ਤੁਰੰਤ ਬਾਅਦ ਸੈਨਿਕ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਮੁਸ਼ਕਲ ਇਲਾਕਿਆਂ ਅਤੇ ਪ੍ਰਤੀਕੂਲ ਮੌਸਮ ਦੇ ਬਾਵਜੂਦ, ਬਚਾਅ ਕਾਰਜ ਸ਼ੁਰੂ ਕੀਤੇ ਗਏ। ਜ਼ਖਮੀ ਸੈਨਿਕਾਂ ਨੂੰ ਤੁਰੰਤ ਮੌਕੇ ‘ਤੇ ਮੁੱਢਲੀ ਸਹਾਇਤਾ ਦਿੱਤੀ ਗਈ। ਫਿਰ ਉਨ੍ਹਾਂ ਨੂੰ ਇਲਾਜ ਲਈ ਊਧਮਪੁਰ ਲਿਜਾਇਆ ਗਿਆ।
200 ਫੁੱਟ ਡੂੰਘੀ ਖਾਈ ’ਚ ਡਿੱਗੀ ਸੈਨਿਕਾਂ ਦੀ ਗੱਡੀ
ਸੈਨਿਕ ਅਧਿਕਾਰੀ ਦੇ ਅਨੁਸਾਰ, ਖਾਈ ਵਿੱਚ ਡਿੱਗਣ ਵਾਲੀ ਗੱਡੀ ਬੁਲੇਟਪਰੂਫ ਸੀ। ਇਸ ਵਿੱਚ ਕੁੱਲ 17 ਸੈਨਿਕ ਸਵਾਰ ਸਨ। ਉਹ ਇੱਕ ਉੱਚਾਈ ਵਾਲੀ ਚੌਕੀ ਵੱਲ ਜਾ ਰਹੇ ਸਨ ਜਦੋਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਅਤੇ ਗੱਡੀ 200 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਉਨ੍ਹਾਂ ਕਿਹਾ ਕਿ ਨੌਂ ਹੋਰ ਸੈਨਿਕਾਂ ਨੂੰ ਜ਼ਖਮੀ ਹਾਲਤ ਵਿੱਚ ਬਚਾਇਆ ਗਿਆ। ਉਨ੍ਹਾਂ ਵਿੱਚੋਂ ਤਿੰਨ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਊਧਮਪੁਰ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ।











