Home ਧਰਮ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ‘ਚ 1500 ਦੇ ਕਰੀਬ ਪੁਲਿਸ...

ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ‘ਚ 1500 ਦੇ ਕਰੀਬ ਪੁਲਿਸ ਮੁਲਾਜ਼ਮ ਕੀਤੇ ਜਾਣਗੇ ਤਾਇਨਾਤ

0

ਜਲੰਧਰ : ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ ‘ਤੇ ਹਨ। 25 ਸਤੰਬਰ ਨੂੰ ਹੋਣ ਵਾਲੇ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ 1500 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।ਕਮਿਸ਼ਨਰੇਟ ਪੁਲਿਸ ਦੇ ਨਾਲ-ਨਾਲ ਹੋਰਨਾਂ ਜ਼ਿ ਲ੍ਹਿਆਂ ਤੋਂ ਆਉਣ ਵਾਲੀ ਪੁਲਿਸ ਫੋਰਸ ਵੀ ਇਨ੍ਹਾਂ ਵਿੱਚ ਸ਼ਾਮਲ ਹੋਵੇਗੀ।

ਲਾਅ ਐਂਡ ਆਰਡਰ ਦੇ ਡੀ.ਸੀ.ਪੀ. ਜਗਰੂਪ ਬਾਠ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੇਲੇ ਦੌਰਾਨ ਏ.ਆਰ.ਪੀ., ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਸੁਰੱਖਿਆ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਅਤੇ ਮੇਲੇ ਵਿੱਚ ਲਗਾਤਾਰ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਸੂਚਨਾ ਮਿਲਦੀ ਹੈ ਤਾਂ ਤੁਰੰਤ ਜਾਂਚ ਕੀਤੀ ਜਾਵੇਗੀ। ਦੋ ਸ਼ਿਫਟਾਂ ‘ਚ 24 ਘੰਟੇ ਡਿਊਟੀ ‘ਤੇ ਰਹਿਣਗੀਆਂ। ਇਸ ਤੋਂ ਇਲਾਵਾ 30 ਜੀ.ਓ., 30 ਐਸ.ਐਚ.ਓਜ਼ ਅਤੇ ਇੰਸਪੈਕਟਰ ਵੀ ਤਾਇਨਾਤ ਕੀਤੇ ਜਾਣਗੇ। ਮੇਲੇ ਵਿੱਚ ਸਿਵਲ ਡਰੈੱਸ ਵਿੱਚ ਕੁਝ ਪੁਲਿਸ ਮੁਲਾਜ਼ਮ ਵੀ ਹਾਜ਼ਰ ਰਹਿਣਗੇ।

ਟਰੈਫਿਕ ਪੁਲਿਸ ਨੇ ਮੇਲੇ ਲਈ ਰੂਟ ਮੈਪ ਤਿਆਰ ਕਰ ਲਿਆ ਹੈ ਅਤੇ ਲੋੜ ਅਨੁਸਾਰ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਸ਼ਰਧਾਲੂਆਂ ਲਈ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਨਿਗਮ ਵੱਲੋਂ ਸਫਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਡੀ.ਸੀ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਬੱਚਾ ਲਾਪਤਾ ਹੈ ਜਾਂ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਲੋਕ ਕੰਟਰੋਲ ਰੂਮ ਨੂੰ ਸੂਚਿਤ ਕਰ ਸਕਣਗੇ। ਗੁੰਡਿਆਂ ‘ਤੇ ਨਜ਼ਰ ਰੱਖਣ ਲਈ ਪੀ.ਸੀ.ਆਰ. ਨੰਬਰ ਵੀ ਜਾਰੀ ਕੀਤੇ ਜਾਣਗੇ।

NO COMMENTS

LEAVE A REPLY

Please enter your comment!
Please enter your name here

Exit mobile version