HomePunjabਇਸ 'ਆਪ' ਵਿਧਾਇਕ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ

ਇਸ ‘ਆਪ’ ਵਿਧਾਇਕ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ

ਬਾਬਾ ਬਕਾਲਾ ਸਾਹਿਬ : ਬਾਬਾ ਬਕਾਲਾ ਸਾਹਿਬ ਜੁਡੀਸ਼ੀਅਲ ਮੈਜਿਸਟ੍ਰੇਟ (Baba Bakala Sahib Judicial Magistrate) ਦੀ ਅਦਾਲਤ ਨੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ (MLA Dalbir Singh Toung) ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਜੁਡੀਸ਼ੀਅਲ ਮੈਜਿਸਟਰੇਟ ਬਿਕਰਮਦੀਪ ਸਿੰਘ ਦੀ ਅਦਾਲਤ ਵਿੱਚ ਸੰਪੂਰਨ ਸਿੰਘ ਮੱਕੜ ਬਨਾਮ ਦਲਬੀਰ ਸਿੰਘ ਟੌਂਗ ਦਾ ਕੇਸ ਚੱਲ ਰਿਹਾ ਸੀ।

ਅਦਾਲਤ ਵੱਲੋਂ ਇਸ ਸਬੰਧਤ ਵਿਧਾਇਕ ਨੂੰ ਪੁਲਿਸ ਰਾਹੀਂ 5 ਵਾਰ ਵਾਰੰਟ ਭੇਜੇ ਗਏ ਪਰ ਉਕਤ ਵਿਧਾਇਕ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਅਦਾਲਤ ਨੇ ਥਾਣਾ ਬਿਆਸ ਦੇ ਐੱਸ. ਐੱਚ. ਓ. ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕੇ ਉਹ ਵਿਧਾਇਕ ਟੌਂਗ ਨੂੰ ਗ੍ਰਿਫ਼ਤਾਰ ਕਰ ਕੇ 17 ਫਰਵਰੀ, 2024 ਨੂੰ ਪੇਸ਼ ਕਰੇ। ਇਸ ਮਾਮਲੇ ਸਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਇਹ ਇਕ ਬਹੁਤ ਪੁਰਾਣਾ ਕੇਸ ਹੈ। ਜਿਸ ‘ਚ ਉਨ੍ਹਾਂ ਦਾ ਰਾਜ਼ੀਨਾਮਾ ਵੀ ਹੋ ਚੁੱਕਾ ਹੈ, ਉਹ ਅਦਾਲਤ ਦੇ ਹੁਕਮ ਦਾ ਸਤਿਕਾਰ ਕਰਦੇ ਹਨ। ਫਿਲਹਾਲ ਵਿਧਾਇਕ ਖ਼ਿਲਾਫ਼ ਜਲਦ ਕਾਰਵਾਈ ਕੀਤੀ ਜਾ ਸਕਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments