Homeਦੇਸ਼ਅੱਜ ਤੋਂ ਤਿੰਨ ਦਿਨਾਂ ਲਈ ਗੋਆ ਦੌਰੇ 'ਤੇ ਜਾਣਗੇ ਅਰਵਿੰਦ ਕੇਜਰੀਵਾਲ

ਅੱਜ ਤੋਂ ਤਿੰਨ ਦਿਨਾਂ ਲਈ ਗੋਆ ਦੌਰੇ ‘ਤੇ ਜਾਣਗੇ ਅਰਵਿੰਦ ਕੇਜਰੀਵਾਲ

ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਚੌਥੀ ਵਾਰ ਸੰਮਨ ਭੇਜਿਆ ਹੈ। ਈਡੀ ਦੇ ਸੰਮਨ ਤਹਿਤ ਕੇਜਰੀਵਾਲ ਨੂੰ ਵੀਰਵਾਰ (18 ਜਨਵਰੀ) ਯਾਨੀ ਅੱਜ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਹੈ। ਹਾਲਾਂਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਚੌਥੇ ਸੰਮਨ ‘ਤੇ ਵੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਦਾ ਕਾਰਨ ਇਹ ਹੈ ਕਿ ਕੇਜਰੀਵਾਲ ਦਾ 3 ਦਿਨਾਂ ਲਈ ਗੋਆ ਜਾਣਾ ਤੈਅ ਹੈ, ਜਿਸ ਲਈ ਉਹ ਅੱਜ ਰਵਾਨਾ ਹੋਣਗੇ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ, ‘ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਮੁਤਾਬਕ ਅਰਵਿੰਦ ਕੇਜਰੀਵਾਲ ਵੀਰਵਾਰ ਯਾਨੀ ਅੱਜ ਗੋਆ ਲਈ ਰਵਾਨਾ ਹੋਣ ਜਾ ਰਹੇ ਹਨ।’ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਹੋਣ ਦੇ ਨਾਤੇ ਅਰਵਿੰਦ ਕੇਜਰੀਵਾਲ ਵੀ ਲੋਕ ਸਭਾ ਚੋਣਾਂ ਲਈ ਸੂਬੇ ਵਿੱਚ ਪਾਰਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਾ ਰਹੇ ਹਨ। ਬੁੱਧਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਈਡੀ ਬਾਰੇ ਪੁੱਛੇ ਗਏ ਸਵਾਲ ‘ਤੇ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਕੰਮ ਕਰਨਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments