Home ਪੰਜਾਬ ਅਰਵਿੰਦ ਮਿਸ਼ਰਾ ਭਾਜਪਾ ਪਾਰਟੀ ‘ਚੋਂ ਕੱਢੇ ਬਾਹਰ

ਅਰਵਿੰਦ ਮਿਸ਼ਰਾ ਭਾਜਪਾ ਪਾਰਟੀ ‘ਚੋਂ ਕੱਢੇ ਬਾਹਰ

0

ਜਲੰਧਰ: ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਨੇ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਇਕਾਈ ਦੇ ਆਗੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਜਾਣਕਾਰੀ ਮੁਤਾਬਕ ਭਾਜਪਾ ਨੇ ਨੇਤਾ ਅਰਵਿੰਦ ਮਿਸ਼ਰਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਸਖ਼ਤ ਕਾਰਵਾਈ ਕੀਤੀ ਗਈ ਹੈ।

ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਮਿਸ਼ਰਾ ਨੂੰ ਭਾਰਤੀ ਜਨਤਾ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਵਾਲੀਆਂ ਲਗਾਤਾਰ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਤੁਰੰਤ ਬਾਹਰ ਕੱਢਿਆ ਜਾਵੇ। ਇੰਨਾ ਹੀ ਨਹੀਂ ਜਾਰੀ ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ ਭਾਜਪਾ ਦਾ ਹੁਣ ਅਰਵਿੰਦ ਮਿਸ਼ਰਾ ਦੀ ਕਿਸੇ ਵੀ ਗਤੀਵਿਧੀ ਨਾਲ ਕੋਈ ਲੈਣਾ-ਦੇਣਾ ਨਹੀਂ ਹੋਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version