Homeਪੰਜਾਬਤਰਨਤਾਰਨ ਜ਼ਿਲ੍ਹੇ 'ਚ ASI ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ...

ਤਰਨਤਾਰਨ ਜ਼ਿਲ੍ਹੇ ‘ਚ ASI ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਗੰਭੀਰ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੈਰੋਂ ਵਿੱਚ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਨੇ ਆਪਣੇ ਸਰਕਾਰੀ ਕੁਆਰਟਰ ਵਿੱਚ ਸਰਵਿਸ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਨੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਏ.ਐਸ.ਆਈ. ਬੀਤੀ ਰਾਤ ਨੂੰ ਨਾਕਾਬੰਦੀ ਡਿਊਟੀ ਖ਼ਤਮ ਕਰਕੇ ਕੁਆਟਰ ਵਾਪਸ ਪਰਤੇ ਸਨ। ਰਾਤ 9.30 ਵਜੇ ਤੋਂ ਬਾਅਦ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਸਾਥੀ ਪੁਲਿਸ ਵਾਲੇ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਦੇਖਿਆ ਕਿ ਏ.ਐਸ.ਆਈ. ਖੂਨ ਨਾਲ ਲੱਥਪੱਥ ਪਏ, ਜਦੋਂ ਕਿ ਨੇੜੇ ਹੀ ਉਨ੍ਹਾਂ ਦਾ ਸਰਕਾਰੀ ਪਿਸਤੌਲ ਮਿ ਲਿਆ ।

ਮ੍ਰਿਤਕ ਏ.ਐਸ.ਆਈ. ਦੀ ਪਛਾਣ ਅਮਰਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਪਿਛਲੇ ਚਾਰ ਮਹੀਨਿਆਂ ਤੋਂ ਕਾਹਿਰਾ ਪੁਲਿਸ ਚੌਕੀ ਦੇ ਇੰਚਾਰਜ ਸਨ। ਸ਼ੁਰੂਆਤੀ ਤੌਰ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਸਟਾਫ ਦੀ ਭਾਰੀ ਕਮੀ, ਕੰਮ ਦੇ ਦਬਾਅ ਵਧਣ ਅਤੇ ਲੰਬੇ ਸਮੇਂ ਤੋਂ ਤਬਾਦਲਾ ਨਾ ਹੋਣ ਕਾਰਨ ਉਹ ਮਾਨਸਿਕ ਤਣਾਅ ‘ਚ ਸਨ, ਹਾਲਾਂਕਿ ਇਸ ਗੱਲ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਰਵੀਸ਼ੇਰ ਸਿੰਘ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੁਲਿਸ ਵਿਭਾਗ ਅੰਦਰ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕੁਝ ਸਮਾਂ ਪਹਿਲਾਂ ਪੱਟੀ ਕੋਰਟ ਕੰਪਲੈਕਸ ਵਿੱਚ ਤਾਇਨਾਤ ਇੱਕ ਹੋਰ ਏ.ਐਸ.ਆਈ. ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਨੇ ਪੁਲਿਸ ਮੁਲਾਜ਼ਮਾਂ ਦੇ ਮਾਨਸਿਕ ਦਬਾਅ ਅਤੇ ਕੰਮ ਕਰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments