Homeਪੰਜਾਬਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਏ.ਐਸ.ਆਈ ਦੀ ਹੋਈ ਮੌਤ

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਏ.ਐਸ.ਆਈ ਦੀ ਹੋਈ ਮੌਤ

ਪੰਜਾਬ: ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਇੱਕ ਏ.ਐਸ.ਆਈ ਦੀ ਮੌਤ ਹੋਣ ਦਾ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਸਿੰਬਲ ਦੇ ਇੰਚਾਰਜ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਤਰਸੇਮ ਲਾਲ ਪੁੱਤਰ ਬੰਸ਼ੀ ਰਾਮ ਵਾਸੀ ਪਿੰਡ ਭਗਤੂਪੁਰਾ, ਕਾਦੀਆਂ ਪੁਲਿਸ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਤਾਇਨਾਤ ਸਨ। ਉਹ ਬਟਾਲਾ ਦੀ ਗ੍ਰੇਟਰ ਕੈਲਾਸ਼ ਕਲੋਨੀ ਵਿੱਚ 112 ਐਮਰਜੈਂਸੀ ਰਿਸਪਾਂਸ ਟੀਮ ਦੀ ਡਿਊਟੀ ’ਤੇ ਸਨ।

ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਤਰਸੇਮ ਲਾਲ ਅੱਜ ਵੀ ਆਪਣੀ ਡਿਊਟੀ ’ਤੇ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਦੇ ਨਾਲ ਡਿਊਟੀ ‘ਤੇ ਮੌਜੂਦ ਹੌਲਦਾਰ ਸੁਰਿੰਦਰ ਸਿੰਘ ਨੇ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments