Home ਖੇਡਾਂ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਆਉਣ...

ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਆਉਣ ਦਾ ਸੱਦਾ

0

ਚੰਡੀਗੜ੍ਹ: ਏਸ਼ੀਅਨ ਹਾਕੀ ਫੈਡਰੇਸ਼ਨ (ਏਐੱਚਐੱਫ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿੱਚ ਹੋ ਰਹੀਆਂ ਏਸ਼ੀਅਨ ਖੇਡਾਂ-2026 ਦੇ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਦੇਖਣ ਲਈ ਸੱਦਾ ਦਿੱਤਾ ਹੈ। ਇਹ ਸੱਦਾ ਉਸ ਸਮੇਂ ਦਿੱਤਾ ਗਿਆ ਹੈ ਜਦੋਂ ਪੰਜਾਬ ਪਹਿਲੀ ਵਾਰ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਦੀ ਤਿਆਰੀ ਕਰ ਰਿਹਾ ਹੈ।

ਏਸ਼ੀਅਨ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਫੂਮੀਓ ਓਗੁਰਾ ਵੱਲੋਂ ਦਿੱਤੇ ਸੱਦੇ ਅਨੁਸਾਰ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ ਮੁਕਾਬਲੇ 30 ਸਤੰਬਰ ਅਤੇ 1 ਅਕਤੂਬਰ ਨੂੰ ਖੇਡੇ ਜਾਣਗੇ। ਇਸ ਤੋਂ ਬਾਅਦ ਫਾਈਨਲ ਮੁਕਾਬਲੇ 2 ਅਤੇ 3 ਅਕਤੂਬਰ ਨੂੰ ਹੋਣਗੇ। ਫੈਡਰੇਸ਼ਨ ਮੁਤਾਬਕ ਪੰਜਾਬ ਸਰਕਾਰ ਦੇ ਵਫ਼ਦ ਨੂੰ ਜਾਪਾਨ ਵਿੱਚ ਇੱਕ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਪ੍ਰਬੰਧਾਂ ਅਤੇ ਸੰਚਾਲਨ ਦਾ ਪ੍ਰਤੱਖ ਤਜਰਬਾ ਮਿਲੇਗਾ।

ਪੰਜਾਬ ਵਿੱਚ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦਾ ਆਯੋਜਨ 27 ਅਕਤੂਬਰ ਤੋਂ 5 ਨਵੰਬਰ ਤੱਕ ਕੀਤਾ ਜਾਣਾ ਹੈ। ਟੂਰਨਾਮੈਂਟ ਦੀ ਮੇਜ਼ਬਾਨੀ ਜਲੰਧਰ ਅਤੇ ਮੁਹਾਲੀ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾਵੇਗੀ। ਜਲੰਧਰ ਵਿੱਚ ਉਦਘਾਟਨੀ ਸਮਾਰੋਹ ਅਤੇ ਲੀਗ ਪੜਾਅ ਦੇ ਮੁਕਾਬਲੇ ਹੋਣਗੇ, ਜਦਕਿ ਮੁਹਾਲੀ ਵਿੱਚ ਸੈਮੀਫਾਈਨਲ ਅਤੇ ਫਾਈਨਲ ਖੇਡੇ ਜਾਣਗੇ।

ਏਐੱਚਐੱਫ ਦਾ ਮੰਨਣਾ ਹੈ ਕਿ ਏਸ਼ੀਅਨ ਖੇਡਾਂ ਦੇ ਪ੍ਰਬੰਧਾਂ ਦਾ ਤਜਰਬਾ ਪੰਜਾਬ ਵਿੱਚ ਹੋਣ ਵਾਲੇ ਏਸ਼ੀਅਨ ਚੈਂਪੀਅਨਜ਼ ਟਰਾਫੀ ਅਤੇ ਭਵਿੱਖ ਦੇ ਵੱਡੇ ਖੇਡ ਸਮਾਗਮਾਂ ਦੀ ਤਿਆਰੀ ਵਿੱਚ ਲਾਭਦਾਇਕ ਹੋ ਸਕਦਾ ਹੈ। ਸੱਦੇ ਸਬੰਧੀ ਪੰਜਾਬ ਸਰਕਾਰ ਦੇ ਵਫ਼ਦ ਦੀ ਪੁਸ਼ਟੀ ਅਤੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version