Home ਪੰਜਾਬ ਸਹਾਇਕ ਫੂਡ ਕਮਿਸ਼ਨਰ ਨੇ 368 ਕਿਲੋ ਨਕਲੀ ਘਿਓ ਤੇ 330 ਕਿਲੋ ਬਨਸਪਤੀ...

ਸਹਾਇਕ ਫੂਡ ਕਮਿਸ਼ਨਰ ਨੇ 368 ਕਿਲੋ ਨਕਲੀ ਘਿਓ ਤੇ 330 ਕਿਲੋ ਬਨਸਪਤੀ ਤੇ ਰਿਫਾਇੰਡ ਤੇਲ ਕੀਤਾ ਬਰਾਮਦ

0

ਅੰਮ੍ਰਿਤਸਰ : ਦੇਸੀ ਘਿਓ ਖਾਣ ਦੇ ਸ਼ੌਕੀਨਾਂ ਲਈ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਸਿਹਤ ਵਿਭਾਗ ਦੇ ਫੂਡ ਵਿੰਗ ਨੇ ਭਿੰਡਰ ਫਾਰਮ ਨੇੜੇ ਗਿਲਵਾਲੀ ਪਿੰਡ ਵਿੱਚ ਇਕ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਵਿਭਾਗ ਦੇ ਸਹਾਇਕ ਫੂਡ ਕਮਿਸ਼ਨਰ ਰਜਿੰਦਰ ਪਾਲ ਦੀ ਅਗਵਾਈ ਵਾਲੀ ਟੀਮ ਨੇ 368 ਕਿਲੋ ਨਕਲੀ ਘਿਓ ਅਤੇ 330 ਕਿਲੋ ਬਨਸਪਤੀ ਅਤੇ ਰਿਫਾਇੰਡ ਤੇਲ ਬਰਾਮਦ ਕੀਤਾ ਹੈ। ਵੱਖ-ਵੱਖ ਕਿਸਮਾਂ ਦੇ 4 ਨਮੂਨੇ ਲਏ ਗਏ ਹਨ ਅਤੇ ਜਾਂਚ ਲਈ ਸਰਕਾਰੀ ਲੈਬ ਭੇਜੇ ਗਏ ਹਨ। ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕੀਤਾ ਗਿਆ।

ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਫੂਡ ਸੇਫਟੀ ਕਮਿਸ਼ਨਰ ਦਿਲਰਾਜ ਸਿੰਘ (ਆਈ.ਏ.ਐਸ.) ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਫੂਡ ਸੇਫਟੀ ਵਿਭਾਗ ਅਤੇ ਪੁਲਿਸ ਵਿਭਾਗ ਨੇ ਮਿਲ ਕੇ ਗੁਪਤ ਸੂਚਨਾ ਦੇ ਆਧਾਰ ‘ਤੇ ਭਿੰਡਰ ਫਾਰਮ ਨੇੜੇ ਗਿਲਵਾਲੀ ਪਿੰਡ ਵਿੱਚ ਛਾਪਾ ਮਾਰਿਆ, ਜਿੱਥੇ ਨਕਲੀ ਦੇਸੀ ਘਿਓ ਤਿਆਰ ਕੀਤਾ ਜਾ ਰਿਹਾ ਸੀ। ਇਹ ਫੈਕਟਰੀ ਜੀ.ਕੇ. ਫੂਡ ਟ੍ਰੇਡਿੰਗ ਕੰਪਨੀ ਦੇ ਨਾਮ ‘ਤੇ ਚਲਾਈ ਜਾ ਰਹੀ ਸੀ।

ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੈਕਟਰੀ ਮਾਲਕ ਬਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਮੌਕੇ ਤੋਂ ਭੱਜ ਗਿਆ, ਪਰ ਫੈਕਟਰੀ ਵਿੱਚ ਕੰਮ ਕਰਨ ਵਾਲੇ ਪੰਕਜ ਕੁਮਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਕੁੱਲ 368 ਕਿਲੋ ਨਕਲੀ ਘਿਓ ਅਤੇ 330 ਕਿਲੋ ਬਨਸਪਤੀ ਅਤੇ ਰਿਫਾਇੰਡ ਤੇਲ ਬਰਾਮਦ ਕੀਤਾ ਗਿਆ, ਜਿਸਦੀ ਵਰਤੋਂ ਘਿਓ ਵਿੱਚ ਮਿਲਾਵਟ ਕਰਨ ਲਈ ਕੀਤੀ ਜਾ ਰਹੀ ਸੀ। ਐਫ.ਐਸ.ਓ. ਵੱਲੋਂ ਕੁੱਲ 4 ਨਮੂਨੇ, ਘਿਓ ਦੇ 2, ਰਿਫਾਇੰਡ ਤੇਲ ਦਾ 1 ਅਤੇ ਬਨਸਪਤੀ ਤੇਲ ਦਾ 1 ਜ਼ਬਤ ਕੀਤਾ ਗਿਆ ਹੈ। ਰਜਿੰਦਰ ਪਾਲ ਨੇ ਕਿਹਾ ਕਿ ਮਿਲਾਵਟਖੋਰੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਭਾਗ ਦੀਆਂ ਟੀਮਾਂ ਚੌਕਸੀ ਨਾਲ ਕੰਮ ਕਰ ਰਹੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version