Home ਸੰਸਾਰ ਈਰਾਨ ‘ਚ ਇਕ ਬੱਸ ਦੇ ਪਲਟਣ ਨਾਲ ਘੱਟੋ-ਘੱਟ 21 ਲੋਕਾਂ ਦੀ ਹੋਈ...

ਈਰਾਨ ‘ਚ ਇਕ ਬੱਸ ਦੇ ਪਲਟਣ ਨਾਲ ਘੱਟੋ-ਘੱਟ 21 ਲੋਕਾਂ ਦੀ ਹੋਈ ਮੌਤ

0

ਈਰਾਨ : ਈਰਾਨ ਦੇ ਦੱਖਣੀ ਹਿੱਸੇ ਵਿੱਚ ਇਕ ਬੱਸ ਦੇ ਪਲਟਣ ਨਾਲ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਬੀਤੇ ਦਿਨ ਇਹ ਖ਼ਬਰ ਜਾਰੀ ਕੀਤੀ। ਫਾਰਸ ਸੂਬੇ ਦੇ ਐਮਰਜੈਂਸੀ ਸੰਗਠਨ ਦੇ ਮੁਖੀ ਮਸੂਦ ਆਬੇਦ ਨੇ ਕਿਹਾ ਕਿ ਸੂਬਾਈ ਰਾਜਧਾਨੀ ਸ਼ਿਰਾਜ਼ ਦੇ ਦੱਖਣ ਵਿੱਚ ਵਾਪਰੇ ਇਸ ਹਾਦਸੇ ਵਿੱਚ 34 ਹੋਰ ਲੋਕ ਜ਼ਖਮੀ ਹੋਏ ਹਨ। ਆਬੇਦ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹੈ।

ਉਨ੍ਹਾਂ ਕਿਹਾ ਕਿ ਕਾਰਵਾਈ ਪੂਰੀ ਹੋਣ ਅਤੇ ਵਿਸਤ੍ਰਿਤ ਜਾਂਚ ਤੋਂ ਬਾਅਦ ਵਾਧੂ ਜਾਣਕਾਰੀ ਅਤੇ ਅੰਤਿਮ ਅੰਕੜੇ ਐਲਾਨੇ ਜਾਣਗੇ। ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਸਵੇਰੇ 11:05 ਵਜੇ ਵਾਪਰੀ ਅਤੇ ਬਚਾਅ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version