ਨਵੀਂ ਦਿੱਲੀ: ਉੱਤਰ ਪੱਛਮੀ ਦਿੱਲੀ ਦੇ ਸਵਰੂਪ ਨਗਰ ਵਿੱਚ ਅੱਜ ਇੱਕ ਗੋਦਾਮ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਚਾਰ ਲੋਕ ਝੁਲਸ ਗਏ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਅਤੇ ਪਛਾਣ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਫਾਇਰ ਸਰਵਿਸ ਨੂੰ ਸਵੇਰੇ 11.05 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 15 ਫਾਇਰ ਟੈਂਡਰ ਤੁਰੰਤ ਮੌਕੇ ‘ਤੇ ਭੇਜੇ ਗਏ। ਅਧਿਕਾਰੀ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ।
