Homeਦੇਸ਼ਹੈਦਰਾਬਾਦ 'ਚ ਸੱਤ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ ਘੱਟੋ-ਘੱਟ ਦੋ...

ਹੈਦਰਾਬਾਦ ‘ਚ ਸੱਤ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਹੋਈ ਮੌਤ

ਤੇਲੰਗਨਾ: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਮਾਧਾਪੁਰ ਇਲਾਕੇ ਦੇ ਅੰਜਈਆ ਨਗਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੰਜਈਆ ਨਗਰ ਵਿੱਚ ਇੱਕ ਸੱਤ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਮਲਬੇ ਹੇਠਾਂ ਹਾਲੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮ ਵੱਲੋਂ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹੈ।

ਹਾਦਸੇ ‘ਚ ਹੁਣ ਤੱਕ 2 ਦੀ ਹੋਈ ਮੌਤ
ਇਸ ਹਾਦਸੇ ਵਿੱਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠ ਹੋਰ ਲੀਗ ਦੱਬੇ ਹੋ ਸਕਦੇ ਹਨ।

ਜੰਗੀ ਪੱਧਰ ‘ਤੇ ਬਚਾਅ ਕਾਰਜ ਜਾਰੀ
ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਟੀਮਾਂ ਮਲਬੇ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਿਲਹਾਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਂਧ੍ਰਢ) ਦੀ ਟੀਮ ਮੌਕੇ ‘ਤੇ ਮੌਜੂਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments