HomePunjabਇੱਕੋ ਸਮੇਂ 13 ਗਊਆਂ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਦਹਿਸ਼ਤ ਦਾ...

ਇੱਕੋ ਸਮੇਂ 13 ਗਊਆਂ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ : ਬਟਾਲਾ (Batala) ਦੀ ਇੱਕ ਸਮਾਜ ਸੇਵੀ ਸੰਸਥਾ ਦੇ ਗਊ ਆਸਰਾ ਵਿੱਚ 13 ਗਊਆਂ (13 cows died) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਗਊ ਸ਼ੈੱਡ ਵਿੱਚ 13 ਦੇ ਕਰੀਬ ਗਊਆਂ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਦੇ ਵਿਧਾਇਕ, ਹਿੰਦੂ ਸੰਗਠਨਾਂ ਦੇ ਲੋਕ ਅਤੇ ਐੱਸ.ਪੀ. ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚਾਰੇ ਦੇ ਸੈਂਪਲ ਲੈ ਕੇ ਜਾਂਚ ਲਈ ਵੈਟਰਨਰੀ ਵਿਭਾਗ ਨੂੰ ਭੇਜ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਮਾਜ ਸੇਵੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗਊਸ਼ਾਲਾ ਵਿਚ ਕੁਝ ਗਊਆਂ ਮਰ ਗਈਆਂ ਹਨ। ਇਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਗਊਆਂ ਦੇ ਪੇਟ ਫੁੱਲੇ ਹੋਏ ਸਨ। ਇਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਚਾਰੇ ਵਿੱਚ ਕੋਈ ਚੀਜ਼ ਮਿਲਾ ਕੇ ਗਾਵਾਂ ਨੂੰ ਖੁਆਈ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਟੀਮ ਬਣਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗਾਵਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments