Home ਪੰਜਾਬ ਮਾਮੂਲੀ ਝਗੜੇ ਦੌਰਾਨ ਘਰ ‘ਚ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ‘ਤੇ ਹਮਲਾ

ਮਾਮੂਲੀ ਝਗੜੇ ਦੌਰਾਨ ਘਰ ‘ਚ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ‘ਤੇ ਹਮਲਾ

0

ਜਲੰਧਰ : ਜਲੰਧਰ ਦੇ ਨੰਗਲ ਸਲੇਮਪੁਰ ਦੀ ਨਵੀਂ ਕਾਲੋਨੀ ‘ਚ ਗੁਆਂਢੀਆਂ ਨਾਲ ਮਾਮੂਲੀ ਝਗੜਾ ਉਸ ਸਮੇਂ ਵੱਧ ਗਿਆ, ਜਦੋਂ ਇਕ ਪਰਿਵਾਰ ‘ਚ ਤਕਰਾਰਬਾਜ਼ੀ ਹੋ ਗਈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਸੁਮਨ ਕੁਮਾਰ ਅਤੇ ਉਸ ਦੇ ਪੁੱਤਰਾਂ ਸਮੇਤ ਕਈ ਲੋਕ ਜ਼ਖਮੀ ਹੋ ਗਏ।

ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਪਰਿਵਾਰ ਮੁਤਾਬਕ ਇਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ।ਪਹਿਲਾਂ ਵਾਪਰੇ ਸੜਕ ਹਾਦਸੇ ਦੇ ਕਾਰਨ ਉਸਦੀ ਸਰੀਰਕ ਹਾਲਤ ਪਹਿਲਾਂ ਤੋਂ ਕਮਜ਼ੋਰ ਸੀ । ਹੁਣ ਹਮਲੇ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ ਹੈ ਅਤੇ ਉਹ ਵਾਰ-ਵਾਰ ਬੇਹੋਸ਼ ਹੋ ਰਿਹਾ ਹੈ।

ਪੀੜਤਾਂ ਦਾ ਕਹਿਣਾ ਹੈ ਕਿ ਇਹ ਝਗੜਾ ਅਚਾਨਕ ਨਹੀਂ ਹੋਇਆ। ਕਰੀਬ 10 ਦਿਨ ਪਹਿਲਾਂ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਸ ਸ਼ਿਕਾਇਤ ‘ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਹੁਣ ਮੁੜ ਹਮਲਾ ਕੀਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਨੇ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਅਤੇ ਤਸਵੀਰਾਂ ਪੁਲਿਸ ਨੂੰ ਦਿਖਾਈਆਂ ਹਨ ਪਰ ਫੁਟੇਜ ਨਾਲ ਛੇੜਛਾੜ ਹੋਣ ਦੀ ਸੰਭਾਵਨਾ ਹੈ। ਘਟਨਾ ਤੋਂ ਬਾਅਦ ਪਿੰਡ ਦੇ ਸਰਪੰਚ ਅਤੇ ਹੋਰ ਸਥਾਨਕ ਲੋਕ ਵੀ ਪੀੜਤ ਪਰਿਵਾਰ ਦੇ ਸਮਰਥਨ ਵਿੱਚ ਆ ਗਏ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਅਧਿਕਾਰਤ ਵੇਰਵਾ ਸਾਹਮਣੇ ਨਹੀਂ ਆਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version