Homeਪੰਜਾਬਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹਮਲਾ

ਬਟਾਲਾ : ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਅੱਜ ਸਵੇਰੇ ਬਟਾਲਾ ਨੇੜੇ ਘਸੀਟਪੁਰ ‘ਚ ਕੁਝ ਲੋਕਾਂ ਵੱਲੋਂ ਅੰਡੇ ਅਤੇ ਪੱਥਰ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੇ ਸਮੇਂ ਬਿੱਟੂ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਪਠਾਨਕੋਟ ਜਾ ਰਹੇ ਸਨ। ਰਿਪੋਰਟਾਂ ਅਨੁਸਾਰ ਬਿੱਟੂ ਨੂੰ ਇਸ ਘਟਨਾ ਵਿਚ ਕੋਈ ਸੱਟ ਨਹੀਂ ਲੱਗੀ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਘਸੀਟਪੁਰ ਸਥਿਤ ਇਕ ਘਰ ਵਿਚ ਸੁਰੱਖਿਅਤ ਪਹੁੰਚਾਇਆ।

ਘਟਨਾ ਤੋਂ ਬਾਅਦ ਰਵਨੀਤ ਬਿੱਟੂ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਹਮਲਾ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਡੇ ਅਤੇ ਪੱਥਰ ਸੁੱਟਣ ਵਾਲੇ ਦੋ ਵਿਅਕਤੀਆਂ ਨੂੰ ਫੜ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਜਾਵੇਗਾ। ਹਾਲਾਂਕਿ ਹਮਲੇ ਦੇ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਅਤੇ ਦੋਸ਼ੀਆਂ ਦੀ ਪਛਾਣ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਬਿੱਟੂ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਫ਼ੋਨ ‘ਤੇ ਗੱਲ ਕੀਤੀ ਹੈ।

ਉਨ੍ਹਾਂ ਨੇ ਦੋਸ਼ ਲਾਇਆ ਕਿ ਜਿਸ ਘਰ ਵਿੱਚ ਉਹ ਮੌਜੂਦ ਸਨ , ਉਸਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਸਨ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਕਰ ਉਨ੍ਹਾਂ ਦੇ ਜਾਨੀ-ਮਾਲੀ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments