Home ਪੰਜਾਬ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ, BSF ਦੇ ਹੱਥ ਲੱਗੀ 7...

ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ, BSF ਦੇ ਹੱਥ ਲੱਗੀ 7 ਕਿਲੋ ਅਫ਼ੀਮ

0

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਪਾਕਿਸਤਾਨ ਵੱਲੋਂ ਆਇਆ ਇੱਕ ਡਰੋਨ ਭਾਰਤੀ ਸਰਹੱਦ ਅੰਦਰ ਕਰੀਬ 6 ਕਿਲੋਮੀਟਰ ਤੱਕ ਦਾਖ਼ਲ ਹੋ ਗਿਆ। ਇਸ ਦੌਰਾਨ ਡਰੋਨ ਰਾਹੀਂ ਸੁੱਟਿਆ ਗਿਆ 7 ਕਿਲੋ ਅਫ਼ੀਮ ਦਾ ਪੈਕਟ ਸੀਮਾ ਸੁਰੱਖਿਆ ਬਲ (BSF) ਨੇ ਬਰਾਮਦ ਕਰ ਲਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਨਾਲ ਲੱਗਦੇ ਪਿੰਡ ਭਾਗਿਆਪੁਰ ਵਿੱਚ ਕੀਤੀ ਗਈ। ਡਰੋਨ ਰਾਹੀਂ ਨਸ਼ੇ ਦੀ ਖੇਪ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ, ਪਰ ਇਹ ਪੈਕਟ ਤਸਕਰਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ BSF ਦੇ ਹੱਥ ਲੱਗ ਗਿਆ।

7 ਕਿਲੋ ਅਫ਼ੀਮ ਦੀ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਕਿੱਥੋਂ ਆਇਆ ਸੀ ਅਤੇ ਨਸ਼ੇ ਦੀ ਇਹ ਖੇਪ ਕਿਸ ਤੱਕ ਪਹੁੰਚਾਈ ਜਾਣੀ ਸੀ।

ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਘਟਨਾਵਾਂ ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਦਿੱਤੀ ਗਈ ਜਾਣਕਾਰੀ ਮੁਤਾਬਕ, ਪਾਕਿਸਤਾਨ ਵੱਲੋਂ ਆਉਣ ਵਾਲੇ ਡਰੋਨ ਭਾਰਤੀ ਸਰਹੱਦ ਅੰਦਰ ਕਈ ਕਿਲੋਮੀਟਰ ਤੱਕ ਦਾਖ਼ਲ ਹੋ ਰਹੇ ਹਨ। ਐਂਟੀ-ਡਰੋਨ ਪ੍ਰਣਾਲੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version