Homeਪੰਜਾਬਜੰਡਿਆਲਾ ਗੁਰੂ ’ਚ ਯੂਨੀਅਨ ਬੈਂਕ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼..

ਜੰਡਿਆਲਾ ਗੁਰੂ ’ਚ ਯੂਨੀਅਨ ਬੈਂਕ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼..

ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਵਿੱਚ ਯੂਨੀਅਨ ਬੈਂਕ ਆਫ ਇੰਡੀਆ ਨੂੰ ਲੁੱਟਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 4 ਤੋਂ 5 ਹਥਿਆਰਬੰਦ ਵਿਅਕਤੀ ਬੈਂਕ ਅੰਦਰ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ ਸੁਰੱਖਿਆ ਗਾਰਡ ਦੀ ਹਿੰਮਤ ਅਤੇ ਤੁਰੰਤ ਕਾਰਵਾਈ ਕਾਰਨ ਉਨ੍ਹਾਂ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋ ਸਕੀ।

ਦੱਸਿਆ ਜਾ ਰਿਹਾ ਹੈ ਕਿ ਬੈਂਕ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਹਮਲਾਵਰਾਂ ਨੇ ਸੁਰੱਖਿਆ ਗਾਰਡ ’ਤੇ ਕਥਿਤ ਤੌਰ ’ਤੇ ਸਪਰੇਅ ਕੀਤਾ। ਇਸ ਦੇ ਬਾਵਜੂਦ ਗਾਰਡ ਨੇ ਹੌਸਲਾ ਨਹੀਂ ਛੱਡਿਆ ਅਤੇ ਆਪਣੀ ਗੰਨ ਲੁਟੇਰਿਆਂ ਵੱਲ ਤਾਣ ਦਿੱਤੀ। ਗਾਰਡ ਦੇ ਵਿਰੋਧ ਤੋਂ ਬਾਅਦ ਹਥਿਆਰਬੰਦ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਬੈਂਕ ਵਿੱਚ ਲੁੱਟ ਦੀ ਵਾਰਦਾਤ ਹੋਣ ਤੋਂ ਬਚ ਗਈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਦੀ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਘਟਨਾ ਨਾਲ ਜੁੜੇ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲੁਟੇਰਿਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments