Home ਪੰਜਾਬ ਪਿੰਡ ਬਿਰੜਵਾਲ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਜਾਗਰੂਕਤਾ ਕੈਂਪ, ਕਿਸਾਨਾਂ ਨੂੰ ਪਰਾਲੀ...

ਪਿੰਡ ਬਿਰੜਵਾਲ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਜਾਗਰੂਕਤਾ ਕੈਂਪ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

0

 ਨਾਭਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਲਾਕ ਨਾਭਾ ਦੇ ਸਰਕਲ ਅਗੋਲ ਅਧੀਨ ਪਿੰਡ ਬਿਰੜਵਾਲ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਦਾਰਾ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਜਪਿੰਦਰ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ।

ਕੈਂਪ ਦੌਰਾਨ ਬੀ.ਟੀ.ਐੱਮ. ਸ੍ਰੀ ਸੁਰਿੰਦਰ ਸਿੰਘ ਅਤੇ ਬੀ.ਟੀ.ਐੱਮ. ਸ੍ਰੀਮਤੀ ਨਵਜੋਤ ਕੌਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੇ ਲਾਭਦਾਇਕ ਜੀਵਾਣੂਆਂ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਇਸ ਨਾਲ ਜਿੱਥੇ ਵਾਤਾਵਰਣ ਨੂੰ ਸਾਫ਼ ਰੱਖਣ ਵਿੱਚ ਮਦਦ ਮਿਲੇਗੀ, ਉੱਥੇ ਹੀ ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਵੀ ਯਕੀਨੀ ਬਣਾਈ ਜਾ ਸਕਦੀ ਹੈ।

ਇਸ ਮੌਕੇ ਪਿੰਡ ਬਿਰੜਵਾਲ ਦੇ ਕਿਸਾਨਾਂ ਨੇ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

NO COMMENTS

LEAVE A REPLY

Please enter your comment!
Please enter your name here

Exit mobile version