Homeਪੰਜਾਬਆਮ ਆਦਮੀ ਕਲੀਨਿਕ 'ਚ ਲੋਕਾਂ ਨੂੰ ਰੇਬੀਜ਼ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ...

ਆਮ ਆਦਮੀ ਕਲੀਨਿਕ ‘ਚ ਲੋਕਾਂ ਨੂੰ ਰੇਬੀਜ਼ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਫਿਰੋਜ਼ਪੁਰ : ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ, ਆਮ ਆਦਮੀ ਕਲੀਨਿਕ ਖੈਫੇਮਕੇ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਰੇਬੀਜ਼ ਪ੍ਰਤੀ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਰੇਬੀਜ਼ ਦਾ ਟੀਕਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਬੀਜ਼ ਵਾਇਰਸ ਨਾਲ ਫੈਲਣ ਵਾਲੀ ਇਕ ਬਹੁਤ ਹੀ ਗੰਭੀਰ ਬਿਮਾਰੀ ਹੈ, ਜੋ ਕੁੱਤੇ, ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਫੈਲਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਰ ਸਾਲ ਲਗਭਗ ਹਜ਼ਾਰਾਂ ਲੋਕ ਰੇਬੀਜ਼ ਦੀ ਲਾਗ ਕਾਰਨ ਮਰਦੇ ਹਨ ਅਤੇ ਰੇਬੀਜ਼ ਨੂੰ ਰੋਕਣ ਦਾ ਇਕੋ ਇਕ ਤਰੀਕਾ ਟੀਕਾਕਰਨ ਹੈ।

ਡਿਪਟੀ ਲੋਕ ਸੰਪਰਕ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਰੇਬੀਜ਼ ਇਕ ਵਾਇਰਸ ਦੀ ਲਾਗ ਹੈ ਜੋ ਆਮ ਤੌਰ ‘ਤੇ ਕਿਸੇ ਸੰਕਰਮਿਤ ਜਾਨਵਰ ਦੇ ਕੱਟਣ ਨਾਲ ਫੈਲਦੀ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਨੂੰ ਚੱਟਣ ਜਾਂ ਜਾਨਵਰ ਦੇ ਲਾਰ ਦੇ ਸਿੱਧੇ ਸੰਪਰਕ ਵਿੱਚ ਆਉਣ ਨਾਲ ਫੈਲਦਾ ਹੈ। ਰੇਬੀਜ਼ ਇਕ ਘਾਤਕ ਬਿਮਾਰੀ ਹੈ, ਜਿਸ ਦੇ ਲੱਛਣ ਬਹੁਤ ਦੇਰ ਨਾਲ ਦਿਖਾਈ ਦਿੰਦੇ ਹਨ, ਜੇਕਰ ਇਸਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਨੇ ਘਰਾਂ ਵਿੱਚ ਪਾਲਤੂ ਕੁੱਤੇ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਟੀਕਾਕਰਨ ਕਰਵਾਉਣ, ਤਾਂ ਜੋ ਕੁੱਤਿਆਂ ਦੇ ਕੱਟਣ ਦੀ ਸੂਰਤ ਵਿੱਚ ਲੋਕਾਂ ਨੂੰ ਰੇਬੀਜ਼ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ 99 ਪ੍ਰਤੀਸ਼ਤ ਰੇਬੀਜ਼ ਦੇ ਮਾਮਲੇ ਕੁੱਤੇ ਦੇ ਕੱਟਣ ਨਾਲ ਸਬੰਧਤ ਹੁੰਦੇ ਹਨ, ਜਿਸ ਦੇ ਇਲਾਜ ਲਈ ਐਂਟੀ-ਰੇਬੀਜ਼ ਟੀਕਾ ਮੁਫ਼ਤ ਦਿੱਤਾ ਜਾਂਦਾ ਹੈ, ਮੁੱਢਲੀ ਸਹਾਇਤਾ ਵਜੋਂ, ਜ਼ਖ਼ਮ ਨੂੰ ਸਾਬਣ ਨਾਲ 15 ਮਿੰਟ ਤੱਕ ਵਗਦੇ ਪਾਣੀ ਵਿੱਚ ਧੋ ਕੇ ਇਸ ਬਿਮਾਰੀ ਦੇ ਜੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ ਤੋਂ ਬਾਅਦ, ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਣਾ ਅਤੇ ਡਾਕਟਰੀ ਸਲਾਹ ਅਨੁਸਾਰ ਐਂਟੀ-ਰੇਬੀਜ਼ ਟੀਕਾ ਲਗਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਡਾ. ਪੂਨਮ ਜਿੰਦਲ, ਡਾ. ਰਵਨੀਤ ਕੌਰ, ਕਰਮਜੀਤ ਕੌਰ ਐਲ.ਐਚ.ਵੀ. ਅਮਰਜੀਤ ਅਤੇ ਦਰਸ਼ਨ ਮਲਟੀਪਰਪਜ਼ ਵਰਕਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments