HomePunjabਪਹਿਲੀ ਵਾਰ ਮੀਡੀਆ ਨਾਲ ਰੂ-ਬ-ਰੂ ਹੋਏ ਬਾਬਾ ਗੁਰਿੰਦਰ ਸਿੰਘ ਢਿੱਲੋਂ

ਪਹਿਲੀ ਵਾਰ ਮੀਡੀਆ ਨਾਲ ਰੂ-ਬ-ਰੂ ਹੋਏ ਬਾਬਾ ਗੁਰਿੰਦਰ ਸਿੰਘ ਢਿੱਲੋਂ

ਜਲੰਧਰ: ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਵੀਂ ਦਿੱਲੀ ਵਿਖੇ ਪਹਿਲੀ ਵਾਰ ਮੀਡੀਆ ਨਾਲ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਵਿਚਾਰ ਅਤੇ ਮਾਰਗ ਵੱਖ-ਵੱਖ ਹੋ ਸਕਦੇ ਹਨ ਪਰ ਪਰਮ ਪਿਤਾ ਪਰਮਾਤਮਾ ਇੱਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਵਾਈਸ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕਾਫ਼ੀ ਚੰਗੀ ਰਹੀ। ਉਨ੍ਹਾਂ ਨੇ ਕਾਫ਼ੀ ਸਮਾਂ ਦਿੱਤਾ। ਬਾਬਾ ਜੀ ਨੇ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਹ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਸੰਸਦ ਦੀ ਕਾਰਵਾਈ ਦੇਖਣ ਪਹੁੰਚੇ ਸਨ। ਉਨ੍ਹਾਂ ਨਾਲ ਵੱਖ-ਵੱਖ ਧਰਮਾਂ ਦੇ ਧਰਮਗੁਰੂ ਅਤੇ ਪ੍ਰਚਾਰਕ ਵੀ ਮੌਜੂਦ ਸਨ।

ਇਸ ਮੌਕੇ ਬਾਬਾ ਗੁਰਿੰਦਰ ਸਿੰਘ ਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਪਾਰਲੀਮੈਂਟ ਵਿਚ ਆਉਣ ਲਈ ਸਭ ਧਰਮਾਂ ਨੂੰ ਸੱਦਾ ਪੱਤਰ ਭੇਜਿਆ ਅਤੇ ਸਾਰਿਆਂ ਦਾ ਸਤਿਕਾਰ ਕੀਤਾ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਸੰਨ 1990 ਵਿਚ ਗੱਦੀ ਸੰਭਾਲੀ ਸੀ। ਉਦੋਂ ਤੋਂ ਹੀ ਉਹ ਹਮੇਸ਼ਾ ਹੀ ਮੀਡੀਆ ਤੋਂ ਦੂਰ ਰਹੇ ਪਰ ਕੋਰੋਨਾ ਕਾਲ ਦੌਰਾਨ ਜਦੋਂ ਲੰਮੇ ਸਮੇਂ ਤੱਕ ਡੇਰਾ ਬਿਆਸ ਅਤੇ ਸਤਿਸੰਗ ਘਰਾਂ ਵਿਚ ਸਤਿਸੰਗ ਨਹੀਂ ਹੋਏ ਤਾਂ ਬਾਬਾ ਜੀ ਨੇ ਆਨਲਾਈਨ ਜੁੜ ਕੇ ਸੰਗਤ ਨੂੰ ਦਰਸ਼ਨ ਦਿੱਤੇ ਤੇ ਅਧਿਆਤਮਕ ਸਵਾਲਾਂ ਦੇ ਜਵਾਬ ਵੀ ਦਿੱਤੇ। ਉਦੋਂ ਤੋਂ ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments