ਬਿਆਸ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਹਨ। ਡੇਰਾ ਮੁਖੀ ਸਵੇਰੇ 11 ਵਜੇ ਦੇ ਕਰੀਬ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ।

ਇਹ ਵੀ ਜ਼ਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਅੱਜ ਨਾਭਾ ਬਲਾਕ ਦੇ ਪਿੰਡ ਬੌੜਾ ਵਿੱਚ ਨਵੇਂ ਡੇਰਾ ਬਿਆਸ ਦਾ ਉਦਘਾਟਨ ਵੀ ਕਰਨਗੇ। ਦੱਸ ਦੇਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।











