Home ਪੰਜਾਬ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਆਨੰਦਪੁਰ ਸਾਹਿਬ ‘ਚ ਹੋਣ ਵਾਲੇ ਸਮਾਗਮਾਂ...

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਆਨੰਦਪੁਰ ਸਾਹਿਬ ‘ਚ ਹੋਣ ਵਾਲੇ ਸਮਾਗਮਾਂ ਲਈ ਮਿਲਿਆ ਵਿਸ਼ੇਸ਼ ਸੱਦਾ

0

ਬਾਬਾ ਬਕਾਲਾ ਸਾਹਿਬ: ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਹਨ।

ਇਸ ਦੌਰਾਨ ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨਾਲ ਸਬੰਧਤ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮਾਂ ਲਈ ਸੱਦਾ ਪੱਤਰ ਸੌਂਪਿਆ ਗਿਆ।

ਇਸ ਮੌਕੇ ਬਾਬਾ ਜੀ ਨੂੰ ਇਨ੍ਹਾਂ ਪ੍ਰੋਗਰਾਮਾਂ ਦੌਰਾਨ 23 ਨਵੰਬਰ ਨੂੰ ਹੋਣ ਵਾਲੇ “ਸਰਵ ਧਰਮ ਸੰਮੇਲਨ” ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਸਾਂਝੇ ਤੌਰ ‘ਤੇ ਬਾਬਾ ਜੀ ਨੂੰ ਇਹ ਸੱਦਾ ਪੱਤਰ ਭੇਟ ਕੀਤਾ।

NO COMMENTS

LEAVE A REPLY

Please enter your comment!
Please enter your name here

Exit mobile version