ਅੰਮ੍ਰਿਤਸਰ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਜਥੇਦਾਰ ਨਾਲ ਮੁਲਾਕਾਤ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਅੱਜ ਡੇਰਾ ਬਿਆਸ ਮੁਖੀ ਨੇ ਨਿਹੰਗ ਸਿੰਘ ਸੰਗਠਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ ।
ਇਹ ਮੁਲਾਕਾਤ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਵਿਖੇ ਹੋਈ। ਇਸ ਮੁਲਾਕਾਤ ਤੋਂ ਬਾਅਦ ਜਥੇਦਾਰ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ। ਜਥੇਦਾਰ ਬਲਬੀਰ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਸ੍ਰੀ ਸਾਹਿਬ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਬੁੱਢਾ ਦਲ ਨਾਲ ਸਬੰਧਤ ਧਾਰਮਿਕ ਕਿਤਾਬਾਂ ਵੀ ਭੇਟ ਕੀਤੀਆਂ।
