Home ਪੰਜਾਬ ਸਰਕਾਰੀ ਡੈਂਟਲ ਕਾਲਜ ‘ਚ ਇਲਾਜ ਲਈ ਲਿਆਂਦੇ ਗਏ ਬਲਵੰਤ ਸਿੰਘ ਰਾਜੋਆਣਾ

ਸਰਕਾਰੀ ਡੈਂਟਲ ਕਾਲਜ ‘ਚ ਇਲਾਜ ਲਈ ਲਿਆਂਦੇ ਗਏ ਬਲਵੰਤ ਸਿੰਘ ਰਾਜੋਆਣਾ

0

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਵਿਚ ਇਲਾਜ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਇਨਾਤ ਹੈ।

ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦੀ ਫਾਂਸੀ ਨੂੰ ਲੈ ਕੇ ਅੱਜ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਹੈ। ਸੁਪਰੀਮ ਕੋਰਟ ਵਿਚ ਪੰਜ ਸਾਲ ਤੋਂ ਮਾਮਲਾ ਪਿਆ ਹੈ, ਹੁਣ ਬਹੁਤ ਉਡੀਕ ਹੋ ਚੁੱਕੀ ਹੈ ਤੇ ਹੁਣ ਅੰਤਿਮ ਫ਼ੈਸਲਾ ਹੋਣਾ ਚਾਹੀਦਾ ਹੈ। ਰਾਜੋਆਣਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਅਗਲਾ ਫ਼ੈਸਲਾ ਲੈਣ ਦੀ ਅਪੀਲ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version