ਗੁਰਦਾਸਪੁਰ : ਐਡੀਸ਼ਨਲ ਡਿਸਟ੍ਰਿਕਟ ਮੈਜਿਸਟ੍ਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਸੀ.ਬੀ.ਐੱਸ.ਈ. 12ਵੀਂ ਦੀ ਪ੍ਰੀਖਿਆ ਨੂੰ ਲੈ ਕੇ 28 ਜੁਲਾਈ ਨੂੰ ਗੁਰਦਾਸਪੁਰ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਚੀਮਾ ਪਬਲਿਕ ਸਕੂਲ ਬਟਾਲਾ ਅਤੇ ਰਤਨ ਦਾਈ ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ, ਬਿੰਦੂ ਬੱਲਾ ਰਾਮ ਤੀਰਥ ਰੋਡ, ਬਟਾਲਾ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ‘ਤੇ ਤਾਇਨਾਤ ਹੋਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀ.ਬੀ.ਐੱਸ.ਈ. ਕਲਾਸ 12ਵੀਂ ਦੀ ਪ੍ਰੀਖਿਆ 28.07.2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੋਰਡ ਵੱਲੋਂ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 01.30 ਵਜੇ ਤੱਕ ਹੋਵੇਗੀ। ਇੱਥੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।












