Homeਦੇਸ਼ਸੋਮਨਾਥ ਮੰਦਰ ਨੇੜੇ ਨਾਨ-ਵੈੱਜ ’ਤੇ ਪਾਬੰਦੀ ਜਾਰੀ, 16 ਦਸੰਬਰ ਨੂੰ ਮੁੜ ਸੁਣਵਾਈ

ਸੋਮਨਾਥ ਮੰਦਰ ਨੇੜੇ ਨਾਨ-ਵੈੱਜ ’ਤੇ ਪਾਬੰਦੀ ਜਾਰੀ, 16 ਦਸੰਬਰ ਨੂੰ ਮੁੜ ਸੁਣਵਾਈ

ਅਹਿਮਦਾਬਾਦ : ਗੁਜਰਾਤ ਦੇ ਪ੍ਰਸਿੱਧ ਸੋਮਨਾਥ ਮੰਦਰ ਦੇ ਆਲੇ-ਦੁਆਲੇ ਮਾਸਾਹਾਰੀ ਭੋਜਨ ਦੀ ਵਿਕਰੀ ਅਤੇ ਤਿਆਰੀ ’ਤੇ ਲੱਗੀ ਪਾਬੰਦੀ ਫਿਲਹਾਲ ਜਾਰੀ ਰਹੇਗੀ। ਗੁਜਰਾਤ ਹਾਈ ਕੋਰਟ ਨੇ ਬੁੱਧਵਾਰ ਨੂੰ ਇਸ ਪਾਬੰਦੀ ਨੂੰ 16 ਦਸੰਬਰ ਤੱਕ ਵਧਾ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਜਾਰੀ ਕੀਤਾ ਗਿਆ ਅੰਤਰਿਮ ਹੁਕਮ ਅਗਲੀ ਸੁਣਵਾਈ ਤੱਕ ਲਾਗੂ ਰਹੇਗਾ।

ਮੁੱਖ ਜੱਜ ਐੱਮ. ਰੰਜਨ ਪਾਠਕ ਅਤੇ ਜਸਟਿਸ ਨਿਰਜਰ ਦੇਸਾਈ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ 30 ਅਕਤੂਬਰ ਨੂੰ ਜਾਰੀ ਆਪਣੇ ਅੰਤਰਿਮ ਹੁਕਮ ਨੂੰ ਬਰਕਰਾਰ ਰੱਖਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।

ਦਰਅਸਲ, ਗੁਜਰਾਤ ਸਰਕਾਰ ਨੇ ਹਾਈ ਕੋਰਟ ਦੀ ਸਿੰਗਲ ਬੈਂਚ ਵੱਲੋਂ ਦਿੱਤੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਗਿਰ ਸੋਮਨਾਥ ਦੇ ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਨੋਟੀਫਿਕੇਸ਼ਨ ਰਾਹੀਂ ਸੋਮਨਾਥ ਮੰਦਰ ਦੇ ਨੇੜੇ ਮਾਸਾਹਾਰੀ ਭੋਜਨ ’ਤੇ ਪਾਬੰਦੀ ਲਗਾਈ ਗਈ ਸੀ।

ਸਰਕਾਰ ਦੀ ਅਪੀਲ ’ਤੇ ਸੁਣਵਾਈ ਕਰਦਿਆਂ ਡਿਵੀਜ਼ਨ ਬੈਂਚ ਨੇ 30 ਅਕਤੂਬਰ ਨੂੰ ਕੁਲੈਕਟਰ ਵੱਲੋਂ 10 ਅਗਸਤ ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੂੰ ਮੁੜ ਲਾਗੂ ਰੱਖਣ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਸਿੰਗਲ ਬੈਂਚ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਗਈ ਸੀ।

ਜ਼ਿਲ੍ਹਾ ਕੁਲੈਕਟਰ ਦੀ ਨੋਟੀਫਿਕੇਸ਼ਨ ਮੁਤਾਬਕ, ਸੋਮਨਾਥ ਮੰਦਰ ਦੇ 500 ਮੀਟਰ ਦੇ ਘੇਰੇ ਅੰਦਰ ਹਰ ਤਰ੍ਹਾਂ ਦੇ ਮਾਸ ਅਤੇ ਮਾਸਾਹਾਰੀ ਪਕਵਾਨਾਂ ਨੂੰ ਤਿਆਰ ਕਰਨ, ਵੇਚਣ ਅਤੇ ਰੱਖਣ ’ਤੇ ਪਾਬੰਦੀ ਲਗਾਈ ਗਈ ਹੈ। ਹਾਈ ਕੋਰਟ ਦੇ ਤਾਜ਼ਾ ਹੁਕਮ ਤੋਂ ਬਾਅਦ ਇਹ ਪਾਬੰਦੀ 16 ਦਸੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਜਾਰੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments