Homeਸੰਸਾਰਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਦੋ ਦਿਨਾਂ ਦੀ ਯਾਤਰਾ 'ਤੇ ਆਉਣਗੇ...

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਦੋ ਦਿਨਾਂ ਦੀ ਯਾਤਰਾ ‘ਤੇ ਆਉਣਗੇ ਭਾਰਤ

ਬੰਗਲਾਦੇਸ਼ : ਬੰਗਲਾਦੇਸ਼ ਦੀ ਨਵੀਂ ਸਰਕਾਰ ਭਾਰਤ ਨਾਲ ਆਪਣੇ ਦੁਵੱਲੇ ਰਿਸ਼ਤੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕਦਮ ਚੁੱਕ ਰਹੀ ਹੈ। ਹੁਣ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਦੋ ਦਿਨਾਂ ਦੀ ਯਾਤਰਾ ‘ਤੇ ਮੰਗਲਵਾਰ ਨੂੰ ਦਿੱਲੀ ਆ ਰਹੇ ਹਨ। ਤਾਰਿਕ ਰਹਿਮਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਬੰਗਲਾਦੇਸ਼ ਸਰਕਾਰ ਦੇ ਕਿਸੇ ਸੀਨੀਅਰ ਮੰਤਰੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਖਲੀਲੁਰ ਇਸ ਤੋਂ ਪਹਿਲਾਂ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਨ। ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕਰਨ ਵਾਲੇ ਹਨ।

ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ ਫਜ਼ੀਲੁਰ

ਖਲੀਲੁਰ ਬੁੱਧਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਦੇ ਨਾਲ ਗੱਲਬਾਤ ਕਰਨ ਵਾਲੇ ਹਨ। ਵਣਜ ਮੰਤਰੀ ਪਿਊਸ਼ ਗੋਇਲ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਮੁਲਾਕਾਤ ਕਰਨ ਦੀ ਉਮੀਦ ਹੈ। ਇਸ ਦੌਰੇ ਤੋਂ ਪਹਿਲਾਂ, ਬੰਗਲਾਦੇਸ਼ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਰਹਿਮਾਨ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ, ਜਿਸ ਨਾਲ “ਦੋਵਾਂ ਦੇਸ਼ਾਂ ਦੀਆਂ ਰਾਸ਼ਟਰੀ ਵਿਕਾਸ ਤਰਜੀਹਾਂ ਦੇ ਅਨੁਸਾਰ ਵੱਖ-ਵੱਖ ਖੇਤਰਾਂ ਵਿੱਚ ‘ਲੋਕ-ਕੇਂਦ੍ਰਿਤ ਸਹਿਯੋਗ’ ‘ਤੇ ਜ਼ੋਰ ਦਿੱਤਾ ਗਿਆ।

ਦੁਵੱਲੇ ਸਬੰਧਾਂ ਨੂੰ ਫਿਰ ਤੋਂ ਮਜਬੂਤ ਕਰਨ ’ਤੇ ਜ਼ੋਰ

ਢਾਕਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ‘ਹਾਈ ਕਮਿਸ਼ਨਰ ਨੇ ਭਾਰਤ ਦੀ ਇਹ ਇੱਛਾ ਜ਼ਾਹਰ ਕੀਤੀ ਕਿ ਉਹ ਬੰਗਲਾਦੇਸ਼ ਸਰਕਾਰ ਅਤੇ ਲੋਕਾਂ ਨਾਲ ਆਪਸੀ ਹਿੱਤ ਅਤੇ ਲਾਭ ਦੇ ਆਧਾਰ ‘ਤੇ ਸਕਾਰਾਤਮਕ, ਰਚਨਾਤਮਕ ਅਤੇ ਭਵਿੱਖਮੁਖੀ ਪਹੁੰਚ ਅਪਣਾਉਂਦੇ ਹੋਏ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ।’ ਇਹ ਮੁਲਾਕਾਤ ਅਜਿਹੇ ਸਮੇਂ ਹੋਈ, ਜਦੋਂ ਭਾਰਤ ਅਤੇ ਬੰਗਲਾਦੇਸ਼ ਫਰਵਰੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਜਿੱਤ ਦੇ ਨਤੀਜੇ ਵਜੋਂ ਤਾਰਿਕ ਰਹਿਮਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੁਵੱਲੇ ਸਬੰਧਾਂ ਨੂੰ ਫਿਰ ਤੋਂ ਮਜਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments