Homeਪੰਜਾਬਬਠਿੰਡਾ ਪੁਲਿਸ ਨੇ ਇੱਕ ਕਿੱਲੋਂ ਚਿੱਟੇ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ

ਬਠਿੰਡਾ ਪੁਲਿਸ ਨੇ ਇੱਕ ਕਿੱਲੋਂ ਚਿੱਟੇ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ

ਬਠਿੰਡਾ: ਬਠਿੰਡਾ ਪੁਲਿਸ ਨੇ ਇੱਕ ਕਿੱਲੋਂ ਚਿੱਟੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ । ਜਿੰਨ੍ਹਾਂ ਦੀ ਉਮਰ ਸਿਰਫ 20 ਤੋਂ 27 ਸਾਲ ਦੇ ਵਿਚਕਾਰ ਦੱਸੀ ਗਈ ਹੈ। ਪੁਲਿਸ ਨੇ ਆਪਣੀ ਇਸ ਕਾਰਵਾਈ ਦੌਰਾਨ ਇੱਕ ਸਪਲੈਂਡਰ ਮੋਟਰਸਾਈਕਲ ਵੀ ਕਬਜੇ ’ਚ ਲਿਆ ਹੈ ਜਿਸ ਨੂੰ ਨਸ਼ਾ ਤਸਕਰੀ ਲਈ ਵਰਤਿਆ ਗਿਆ ਸੀ। ਮੁਲਜਮਾਂ ਦੀ ਪਛਾਣ ਪਰਵਿੰਦਰ ਕੁਮਾਰ ਉਰਫ ਸਿੰਘਾ ਪੁੱਤਰ ਪੱਪੂ ਵਾਸੀ ਕਲਗੀਧਰ ਕਲੋਨੀ ਰਾਮਪੁਰਾ ਮੰਡੀ ਉਮਰ ਕਰੀਬ 20 ਸਾਲ , ਮਨਪ੍ਰੀਤ ਸਿੰਘ ਪੁੱਤਰ ਸ਼ੁੱਧ ਸਿੰਘ ਉਮਰ ਕਰੀਬ 27 ਸਾਲ ਅਤੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਉਮਰ ਕਰੀਬ 26 ਸਾਲ ਵਾਸੀਅਨ ਲਹਿਰਾ ਮੁਹੱਬਤ ਵਜੋਂ ਕੀਤੀ ਗਈ ਹੈ।

ਐਸ.ਪੀ ਨੇ ਕਿਹਾ ਕਿ ਥਾਣਾ ਸਿਟੀ ਰਾਮਪੁਰਾ ਪੁਲਿਸ ਸ਼ੱਕੀ ਵਿਅਕਤੀਆਂ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇੱਕ ਕਿਲੋ ਚਿੱਟਾ ਬਰਾਮਦ ਕੀਤਾ ਗਿਆ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਐਸ.ਪੀ ਨੇ ਦੱਸਿਆ ਕਿ ਮੁਲਜਮਾਂ ਦਾ ਅਦਾਲਤ ਚੋਂ ਰਿਮਾਂਡ ਹਾਸਲ ਕੀਤਾ ਜਾਏਗਾ ਜਿਸ ਦੌਰਾਨ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਹ ਵੀ ਪਤਾ ਲਾਇਆ ਜਾਏਗਾ ਕਿ ਇਹ ਚਿੱਟਾ ਉਹ ਕਿਸ ਤੋਂ ਲਿਆਏ ਸਨ ਅਤੇ ਅੱਗੇ ਕਿਸ ਨੂੰ ਵੇਚਿਆ ਜਾਣਾ ਸੀ। ਪੁਲਿਸ ਅਨੁਸਾਰ ਮੁਲਜਮ ਮਨਪ੍ਰੀਤ ਸਿੰਘ ਡੀ.ਜੇ ਚਲਾਉਂਦਾ ਹੈ ਜਿਸ ਖ਼ਿਲਾਫ਼ ਨਸ਼ਾ ਤਸਕਰੀ ਦਾ ਇੱਕ ਮੁਕੱਦਮਾ ਦਰਜ ਹੈ ਜਦੋਂਕਿ ਹੇਅਰ ਡਰੈਸਰ ਪਰਵਿੰਦਰ ਅਤੇ ਦਿਹਾੜੀਦਾਰ ਸਰਬਜੀਤ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments