Home ਪੰਜਾਬ ਬਠਿੰਡਾ ਪੁਲਿਸ ਵੱਲੋਂ ਨੇਹੀਆਂਵਾਲਾ ਇਲਾਕੇ ‘ਚ ਸਰਚ ਅਭਿਆਨ

ਬਠਿੰਡਾ ਪੁਲਿਸ ਵੱਲੋਂ ਨੇਹੀਆਂਵਾਲਾ ਇਲਾਕੇ ‘ਚ ਸਰਚ ਅਭਿਆਨ

0

ਬਠਿੰਡਾ: ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੇਹੀਆਂਵਾਲਾ ਇਲਾਕੇ ਵਿੱਚ ਵਿਸ਼ੇਸ਼ ਕਾਰਡਨ ਸਰਚ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਐੱਸ.ਐੱਸ.ਪੀ. ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ।

ਅਭਿਆਨ ਦੀ ਅਗਵਾਈ ਐੱਸ.ਪੀ. ਇਨਵੈਸਟੀਗੇਸ਼ਨ ਸ੍ਰੀ ਮਨੋਜ ਗੋਰਸੀ ਨੇ ਕੀਤੀ। ਇਸ ਦੌਰਾਨ ਡੀ.ਐੱਸ.ਪੀ. ਭੁੱਚੋ ਸ੍ਰੀ ਪ੍ਰਿਤਪਾਲ ਸਿੰਘ ਅਤੇ ਡੀ.ਐੱਸ.ਪੀ. ਸਪੈਸ਼ਲ ਕ੍ਰਾਈਮ ਸ੍ਰੀ ਕਰਮਜੀਤ ਸਿੰਘ ਸੰਧਾਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਰਹੇ।

ਕਾਰਡਨ ਸਰਚ ਦੌਰਾਨ ਪੁਲਿਸ ਨੇ ਪਹਿਲਾਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਆਉਣ-ਜਾਣ ਵਾਲੇ ਰਸਤਿਆਂ ਦੀ ਚੈਕਿੰਗ ਕੀਤੀ। ਇਸ ਤੋਂ ਬਾਅਦ ਸ਼ੱਕੀ ਥਾਵਾਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਪੁਲਿਸ ਵੱਲੋਂ ਕਾਰਵਾਈ ਦੌਰਾਨ 14 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ, ਜਦਕਿ 5 ਸ਼ੱਕੀ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਏ ਗਏ ਇਸ ਪੂਰੇ ਸਰਚ ਅਭਿਆਨ ਵਿੱਚ ਕਰੀਬ 225 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਥਾਣਾ ਨੇਹੀਆਂਵਾਲਾ, ਸੀ.ਆਈ.ਏ. ਸਟਾਫ਼ ਅਤੇ ਵੱਖ-ਵੱਖ ਪੁਲਿਸ ਚੌਕੀਆਂ ਦੇ ਇੰਚਾਰਜਾਂ ਦੀਆਂ ਟੀਮਾਂ ਨੇ ਵੀ ਕਾਰਵਾਈ ਵਿੱਚ ਹਿੱਸਾ ਲਿਆ।

ਐੱਸ.ਪੀ. ਇਨਵੈਸਟੀਗੇਸ਼ਨ ਸ੍ਰੀ ਮਨੋਜ ਗੋਰਸੀ ਨੇ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਇਲਾਕਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਵਿਕਰੀ ਜਾਂ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹੈ ਤਾਂ ਇਸ ਦੀ ਸੂਚਨਾ ਐਂਟੀ-ਡਰੱਗ ਹੈਲਪਲਾਈਨ ਨੰਬਰ 9779100200 ’ਤੇ ਦਿੱਤੀ ਜਾ ਸਕਦੀ ਹੈ। ਪੁਲਿਸ ਮੁਤਾਬਕ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version