HomePunjabਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਇਹ ਨੇਤਾ ਕਾਂਗਰਸ 'ਚ ਹੋਣਗੇ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਇਹ ਨੇਤਾ ਕਾਂਗਰਸ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ : ਦੇਸ਼ ’ਚ ਲੋਕ ਸਭਾ ਚੋਣਾਂ (Lok Sabha Elections) ਦਾ ਐਲਾਨ ਹੋ ਚੁੱਕਾ ਹੈ ਅਤੇ ਪੰਜਾਬ ’ਚ ਵੀ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵਿੱਚ ਆਗੂਆਂ ਦੀ ਤਬਦੀਲੀ ਦਾ ਦੌਰ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਕਾਂਗਰਸ ‘ਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਇਸ ਤਰ੍ਹਾਂ ਧਰਮਵੀਰ ਗਾਂਧੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਇੱਕ ਹੋਰ ਗਾਂਧੀ ਮਿਲ ਜਾਵੇਗਾ।

ਡਾ: ਗਾਂਧੀ ਨੇ ਆਪਣਾ ਸਿਆਸੀ ਸਫ਼ਰ ਸਾਲ 2013 ਵਿੱਚ ਆਮ ਆਦਮੀ ਪਾਰਟੀ ਤੋਂ ਸ਼ੁਰੂ ਕੀਤਾ ਸੀ। 2014 ਵਿੱਚ, ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਪਟਿਆਲਾ ਤੋਂ ਲੋਕ ਸਭਾ ਚੋਣ ਲੜੀ ਅਤੇ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਨੂੰ ਹਰਾਇਆ। ਉਸ ਤੋਂ ਬਾਅਦ ਪਾਰਟੀ ਹਾਈਕਮਾਂਡ ਦੀਆਂ ਨੀਤੀਆਂ ਤੋਂ ਨਾਖੁਸ਼ ਹੋ ਕੇ ਡਾ: ਗਾਂਧੀ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਤੋਂ ਦੂਰੀ ਬਣਾ ਲਈ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments