ਕੋਲਕਾਤਾ: ਬੰਗਾਲ ਦੇ ਕ੍ਰਿਕਟਰ ਅਭਿਸ਼ੇਕ ਪੋਰੇਲ ਜੋ ਆਈ.ਪੀ.ਐਲ. ਵਿੱਚ ਦਿੱਲੀ ਕੈਪੀਟਲਜ਼ ਲਈ ਖੇਡ ਚੁੱਕੇ ਨੂੰ ਪੁਲਿਸ ਨੇ ਹੁਗਲੀ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਵਿਆਹ ਦੇ ਬਹਾਨੇ ਇਕ ਔਰਤ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ।
ਹੁਗਲੀ (ਦਿਹਾਤੀ) ਦੇ ਐਸ.ਪੀ ਕੁਨਰ ਭੂਸ਼ਣ ਸਿੰਘ ਨੇ ਕਿਹਾ, “ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਦਾ ਹੁਕਮ ਸੀ। ਉਸ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।” ਪੋਰੇਲ ਨੂੰ ਬੀਤੀ ਦੇਰ ਰਾਤ ਮੋਗਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਅੱਜ ਬਾਅਦ ਵਿੱਚ ਚਿਨਸੂਰਾ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਪੁਲਿਸ ਨੇ ਕ੍ਰਿਕਟਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) (ਧਾਰਾ 69 ਸਮੇਤ) ਅਤੇ ਸੂਚਨਾ ਤਕਨਾਲੋਜੀ ਐਕਟ (ਆਈ.ਟੀ. ਐਕਟ) ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਕਰਨਾਟਕ ਦੀ ਮੈਡੀਕਲ ਵਿਦਿਆਰਥਣ ਨੇ 23 ਜੂਨ ਨੂੰ ਮੋਗਰਾ ਥਾਣੇ ਵਿੱਚ ਪੋਰੇਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਹ ਕਰੀਬ ਸਾਢੇ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਸਨ ਅਤੇ ਉਨ੍ਹਾਂ ਨੇ ਵਿਆਹ ਕਰਵਾਉਣ ਦੀ ਯੋਜਨਾ ਬਣਾਈ ਸੀ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਕਈ ਵਾਰ ਚੰਦਨਨਗਰ ਸਥਿਤ ਪੋਰੇਲ ਦੇ ਘਰ ਵੀ ਗਈਆਂ ਪਰ ਉਹ ਉਥੇ ਨਹੀਂ ਮਿ ਲਿਆ। ਪੋਰੇਲ ਅਤੇ ਉਸ ਦੇ ਪਰਿਵਾਰ ਵੱਲੋਂ ਹਾਲੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
